Arvind Kejriwal in Amritsar : ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ
ਅੰਮ੍ਰਿਤਸਰ 'ਚ 'ਆਪ' ਉਮੀਦਵਾਰ ਦੇ ਰੋਡ ਸ਼ੋਅ 'ਚ ਸ਼ਿਰਕਤ ਕਰਨਗੇ ਅਰਵਿੰਦ ਕੇਜਰੀਵਾਲ
Arvind Kejriwal in Amritsar : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ 'ਤੇ ਹਨ। ਉਹ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਹਨ ,ਜਿੱਥੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਨ। ਅਰਵਿੰਦ ਕੇਜਰੀਵਾਲ ਨੇ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਦੁਰਗਿਆਣਾ ਮੰਦਰ ਲਈ ਰਵਾਨਾ ਹੋ ਗਏ।
ਇਸ ਤੋਂ ਬਾਅਦ ਸ਼ਾਮ 6 ਵਜੇ ਉਹ ਲਾਹੌਰੀ ਗੇਟ ਵਿਖੇ ਪਾਰਟੀ ਦੇ ਉਮੀਦਵਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ ਵਿੱਚ ਕੀਤੇ ਜਾਣ ਵਾਲੇ ਰੋਡ ਸ਼ੋਅ ਵਿੱਚ ਸ਼ਿਰਕਤ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਰਹਿਣਗੇ।
ਜੇਲ ਤੋਂ ਆਉਣ ਤੋਂ ਬਾਅਦ ਪੰਜਾਬ ਦਾ ਪਹਿਲਾ ਦੌਰਾ
ਜੇਲ ਤੋਂ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਤੋਂ ਪਹਿਲਾਂ ਉਹ ਮਾਰਚ ਵਿੱਚ ਗ੍ਰਿਫ਼ਤਾਰੀ ਤੋਂ ਪਹਿਲਾਂ ਪੰਜਾਬ ਆਏ ਸੀ। ਉਨ੍ਹਾਂ ਨੇ 12 ਮਾਰਚ ਨੂੰ ਮੋਹਾਲੀ 'ਚ 'ਆਪ' ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਈਡੀ ਨੇ ਉਸ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਸੀਐਮ ਭਗਵੰਤ ਮਾਨ ਖੁਦ ਪੰਜਾਬ ਚੋਣਾਂ ਦੀ ਕਮਾਨ ਸੰਭਾਲ ਰਹੇ ਸਨ।