Punjab News: ਰਵੀਕਰਨ ਸਿੰਘ ਕਾਹਲੋਂ ਅਕਾਲੀ ਦਲ 'ਚੋਂ ਬਰਖ਼ਾਸਤ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ

Ravikaran Singh Kahlon sacked from Akali Dal

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿਤਾ ਹੈ।

ਇਸ ਦੀ ਜਾਣਕਾਰੀ ਅਕਾਲੀ ਦਲ ਦੇ ਗੁਰਦਾਸਪੁਰ ਤੋਂ ਲੋਕ ਸਭਾ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਨੇ ਅਪਣੀ ਫੇਸਬੁੱਕ 'ਤੇ ਇਕ ਸੰਦੇਸ਼ ਪਾ ਕੇ ਦਿਤੀ ਹੈ। ਚੀਮਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਦੇ ਦੋਸ਼ ਹੇਠ ਰਵੀਕਰਨ ਕਾਹਲੋਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ ਹੈ।

ਜ਼ਿਕਰਯੋਗ ਹੈ ਕਿ ਰਵੀਕਰਨ ਹਲਕਾ ਡੇਰਾ ਬਾਬਾ ਨਾਨਕ ਤੋਂ 2022 'ਚ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਵਿਧਾਨ ਸਭਾ ਡੇਰਾ ਬਾਬਾ ਨਾਨਕ ਤੋਂ ਚੋਣ ਲੜ ਚੁੱਕੇ ਹਨ। ਰਵੀਕਰਨ ਸਿੰਘ ਕਾਹਲੋਂ ਸਾਬਕਾ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਸਵਰਗੀ ਨਿਰਮਲ ਸਿੰਘ ਕਾਹਲੋਂ ਦੇ ਸਪੁੱਤਰ ਹਨ, ਜੋ ਅਕਾਲੀ ਸਰਕਾਰ ਵਿਚ ਕਈ ਉੱਚ ਅਹੁਦਿਆਂ ’ਤੇ ਰਹੇ ਸਨ।

(For more Punjabi news apart from Ravikaran Singh Kahlon sacked from Akali Dal, stay tuned to Rozana Spokesman)