Son kills father in Kotsukhia village
ਫਰੀਦਕੋਟ ਦੇ ਪਿੰਡ ਕੋਟਸੁਖੀਆ ਤੋਂ ਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਨੇ ਆਪਣੇ ਪਿਤਾ ਦਾ ਕਤਲ ਕਰ ਦਿਤਾ ਹੈ। ਜਦੋਂ ਪਿਟ ਨੂੰ ਗਾਲ੍ਹਾਂ ਕੱਢਣ ਤੋਂ ਰੋਕਿਆ ਗਿਆ, ਤਾਂ ਨੌਜਵਾਨ ਨੇ ਲੱਕੜ ਦੀ ਸੋਟੀ ਨਾਲ ਉਸ ਦੇ ਸਿਰ ’ਤੇ ਹਮਲਾ ਕਰ ਦਿਤਾ। ਸੋਟੀ ਦੇ ਕਈ ਵਾਰ ਹੋਣ ਤੋਂ ਬਾਅਦ ਪਿਤਾ ਪਰਮਜੀਤ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਾਂਚ ਵਿੱਚ ਰੁੱਝੀ ਹੋਈ ਹੈ।
ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ (55) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਰਮਜੀਤ ਸਿੰਘ ਦਾ ਪੁੱਤਰ ਪ੍ਰਗਟ ਸਿੰਘ ਪਿਛਲੇ ਕੁਝ ਸਾਲਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਹੈ ਅਤੇ ਦਵਾਈ ਵੀ ਲੈ ਰਿਹਾ ਹੈ। ਉਹ ਅਕਸਰ ਘਰ ਵਿਚ ਪਰਿਵਾਰਕ ਮੈਂਬਰਾਂ ਨਾਲ ਝਗੜਾ ਕਰਦਾ ਰਹਿੰਦਾ ਸੀ। ਮ੍ਰਿਤਕ ਦੇ ਘਰ ਸੋਗ ਦੀ ਲਹਿਰ ਹੈ।