ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਨਵਾਲਾ ਦੀ ਪ੍ਰਧਾਨਗੀ ਹੇਠ ਹੋਈ......

Jaswant Singh jamanavala With Others

ਮੋਗਾ : ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਨਵਾਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ 'ਚ ਕਿਸਾਨੀ ਮੰਗਾਂ ਸਬੰਧੀ ਖੁੱਲ੍ਹ ਕੇ ਵਿਚਾਰਾਂ ਹੋਈਆਂ।  ਇਸ ਮੌਕੇ ਜਸਵੰਤ ਸਿੰਘ ਜੈਮਨਵਾਲਾ ਨੇ  ਕਿਹਾ ਕਿ ਜਿਹੜੇ ਕਿਸਾਨਾਂ ਨੇ 10 ਜੂਨ ਤੋਂ ਝੋਨਾ ਲਗਾਇਆ ਜੇ ਸਰਕਾਰ ਨੇ ਕਿਸਾਨਾਂ ਦਾ ਝੋਨਾ ਵਾਹਿਆ ਤਾਂ ਭਾਰਤੀ ਕਿਸਾਨ ਯੂਨੀਅਨ ਨਾਲ ਡਟ ਕੇ ਖੜ੍ਹੇਗੀ। ਜਥੇਬੰਦੀ ਮੰਗ ਕਰਦੀ ਹੈ ਕਿ ਕਿਸਾਨਾਂ ਨੂੰ ਪਰਾਲੀ ਗਾਲ੍ਹਣ ਵਾਸਤੇ 5 ਹਜ਼ਾਰ ਰੁਪਏ ਪ੍ਰਤੀ ਏਕੜ ਜਾਂ 200 ਰੁਪਏ ਪ੍ਰਤੀ ਕੁਇੰਟਲ ਝੋਨੇ ਦਾ ਦੇਵੇ

ਤਾਂ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਕੇਂਦਰ ਸਰਕਾਰ ਨੂੰ ਵੀ ਸਵਾਮੀਨਾਥਨ ਦੀ ਰਿਪੋਰਟ ਮੁਤਾਬਕ ਫ਼ਸਲਾਂ ਦੇ ਭਾਅ ਦੇਵੇ ਤਾਂ ਕਿ ਕਿਸਾਨ ਆਤਮ ਹੱਤਿਆਵਾਂ ਨਾ ਕਰਨ, ਬਾਸਮਤੀ ਝੋਨੇ ਦਾ ਰੇਟ 4 ਹਜਾਰ ਪ੍ਰਤੀ ਕੁਇੰਟਲ ਅਤੇ ਮੂੰਗੀ ਦਾ ਭਾਅ 5900 ਰੁਪਏ ਪ੍ਰਤੀ ਕੁਇੰਟਲ ਐਲਾਨਿਆ ਜਾਵੇ, ਅਵਾਰਾ ਪਸ਼ੂਆਂ ਦੀ ਸਾਂਭ-ਸੰਭਾਲ ਲਈ ਸਰਕਾਰ ਉਪਰਾਲੇ ਕਰੇ, ਨਕਲੀ ਦੁੱਧ ਬਣਾਉਣ ਵਾਲਿਆਂ ਨੂੰ ਨੱਥ ਪਾਈ ਜਾਵੇ। 

ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਜਨਰਲ ਸਕੱਤਰ ਪ੍ਰੈਸ ਮੁਖਤਿਆਰ ਸਿੰਘ ਦੀਨਾ, ਰਾਕੇਸ਼ ਸਿੰਘ ਭੇਖਾ, ਭਿੰਦਰ ਸਿੰਘ ਦੌਲਤਪੁਰਾ ਨੀਵਾਂ, ਹਰਨੇਕ ਸਿੰਘ ਸਮੀਤਾਂ, ਜ਼ਿਲ੍ਹਾ ਮੀਤ ਪ੍ਰਧਾਨ ਮੇਜਰ ਸਿੰਘ ਫਤਿਹਉੱਲਾ ਸ਼ਾਹ, ਅੰਗਰੇਜ ਸਿੰਘ ਪ੍ਰੇਮ ਪੁਰੀ ਦੌਲਤਪੁਰਾ ਨੀਵਾਂ, ਗੁਰਚਰਨ ਸਿੰਘ ਕਾਲੀਏਵਾਲਾ, ਗੁਰਮੇਲ ਸਿੰਘ ਡਗਰੂ, ਜਗਰੂਪ ਸਿੰਘ ਦੌਲਤਪੁਰਾ, ਕਰਤਾਰ ਸਿੰਘ ਨੰਬਰਦਾਰ ਤਖਾਣਵੱਧ, ਪਰਮਜੀਤ ਸਿੰਘ ਭਲੂਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।