ਨੀਲੇ ਕਾਰਡ ਧਾਰਕਾਂ ਨੂੰ ਮਿਲੀ ਹਾਈ ਕੋਰਟ ਤੋਂ ਵੱਡੀ ਰਾਹਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਨੀਲੇ ਕਾਰਡ ਧਾਰਕਾਂ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿਤੀ ਗਈ ਹੈ...........

High Court

ਚੰਡੀਗੜ੍ਹ, 15 ਜੂਨ (ਤੇਜਿੰਦਰ ਫਤਿਹਪੁਰ): ਪੰਜਾਬ ਦੇ ਨੀਲੇ ਕਾਰਡ ਧਾਰਕਾਂ ਨੂੰ ਹਾਈ ਕੋਰਟ ਵਲੋਂ ਵੱਡੀ ਰਾਹਤ ਦਿਤੀ ਗਈ ਹੈ, ਜਿਸ ਦੇ ਚਲਦਿਆਂ ਹੁਣ ਸਾਰੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਰਾਸ਼ਨ ਮੁਹਈਆ ਕਰਵਾਏਗੀ। ਜ਼ਿਕਰਯੋਗ ਹੈ ਕਿ ਬੀਤੀ 9 ਜੂਨ ਨੂੰ ਹਾਈ ਕੋਰਟ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵਲੋਂ ਇਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਉਤੇ ਹਾਈ ਕੋਰਟ ਵਲੋਂ 12 ਜੂਨ ਨੂੰ ਫ਼ੈਸਲਾ ਸੁਣਾਇਆ ਗਿਆ।

ਇਹ ਰਿੱਟ ਪਟੀਸ਼ਨ ਸੰਗਰੂਰ ਜ਼ਿਲ੍ਹੇ ਦੇ ਹਲਕਾ ਅਮਰਗੜ੍ਹ ਦੇ ਵੱਖੋ ਵੱਖਰੇ 4 ਪਿੰਡਾਂ ਦੇ 32 ਕਾਰਡ ਧਾਰਕਾਂ ਦੀ ਸ਼ਿਕਾਇਤ ਦੇ ਅਧਾਰ ਉਤੇ ਦਾਇਰ ਕੀਤੀ ਗਈ ਸੀ। ਸ਼ਿਕਾਇਤ ਕਰਤਾ ਤਰਸੇਮ ਸਿੰਘ ਅਤੇ ਬਾਕੀ 31 ਵਿਅਕਤੀਆਂ ਦਾ ਕਹਿਣਾ ਸੀ ਕਿ ਉਹ ਅਕਾਲੀ ਦਲ ਨਾਲ ਸਬੰਧ ਰੱਖਦੇ ਹਨ, ਜਿਸਦੇ ਚਲਦਿਆਂ ਜਾਣ ਬੁੱਝ ਕੇ ਕਾਂਗਰਸ ਪਾਰਟੀ ਦੇ ਆਗੂਆਂ ਵਲੋਂ ਉਨ੍ਹਾਂ ਦੇ ਕਾਰਡ ਕੱਟ ਦਿਤੇ ਗਏ ਹਨ ਅਤੇ ਉਨ੍ਹਾਂ ਨੂੰ ਜਨਵਰੀ ਤੋਂ ਬਾਅਦ ਰਾਸ਼ਨ ਮਿਲਣਾ ਬੰਦ ਕਰ ਦਿਤਾ ਗਿਆ ਹੈ।