Fateh Kit case: ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ ਮਾਮਲੇ ਦੀ ਜਾਂਚ- ਹਰਪਾਲ ਚੀਮਾ
ਮੁੱਖ ਮੰਤਰੀ ਦੁਆਰਾ ਫਤਹਿ ਕਿੱਟ ਮਾਮਲੇ ਵਿਚ ਦਿੱਤੀ ਕਲੀਨ ਚਿੱਟ ਨੇ ਸਿੱਧ ਕੀਤਾ ਕਿ ਓੁਹ ਖੁਦ ਇਸ ਘੁਟਾਲੇ ਵਿੱਚ ਸ਼ਾਮਿਲ- ਹਰਪਾਲ ਸਿੰਘ ਚੀਮਾ
ਚੰਡੀਗੜ੍ਹ: ਪੰਜਾਬ ਵਿੱਚ ਹੋਏ ਫ਼ਤਿਹ ਕਿੱਟ (Fateh Kit case) ਖ਼ਰੀਦ ਘੁਟਾਲੇ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ (Balbir Singh Sidhu) ਅਤੇ ਉਚ ਅਧਿਕਾਰੀਆਂ ਨੂੰ ਕਲੀਨ ਚਿੱਟ ਦੇਣ ਦੇ ਫ਼ੈਸਲੇ ’ਤੇ ਟਿੱਪਣੀ ਕਰਦਿਆਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਅਤੇ ਆਪ ਦੇ ਸੀਨੀਅਰ ਨੇਤਾ ਹਰਪਾਲ ਸਿੰਘ ਚੀਮਾ (Harpal Cheema) ਨੇ ਕਿਹਾ ਕਿ ਮੁੱਖ ਮੰਤਰੀ ਦਾ ਫ਼ੈਸਲੇ ਤੋਂ ਭਾਵ ਹੈ ‘ਆਪੇ ਨੀ ਮੈਂ ਰੱਜੀ ਪੁਜੀ, ਆਪੇ ਨੀ ਮੇਰੇ ਬੱਚੇ ਜੀਣ।’
ਹੋਰ ਪੜ੍ਹੋ: ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜ੍ਹੇ ਅਧਿਆਪਕ
ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕੀਤਾ ਕਿ ਜੇ ਫ਼ਤਿਹ ਕਿੱਟ ਖ਼ਰੀਦ ਪ੍ਰਕਿਰਿਆ ਵਿੱਚ ਘੁਟਾਲਾ ਨਹੀਂ ਹੋਇਆ ਤਾਂ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਦੇ ਡਾਇਰੈਕਟਰ (ਵਿੱਤੀ) ਨੀਰਜ ਸਿੰਗਲਾ ਨੂੰ ਕਿਉਂ ਬਰਖਾਸਤ ਕੀਤਾ ਸੀ?
ਚੀਮਾ ਨੇ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ ਕਿ ਕਾਂਗਰਸ ਸਰਕਾਰ (Congress Government) ਨੇ ਫ਼ਤਿਹ ਕਿੱਟ ਦਾ ਟੈਂਡਰ ਕੱਪੜੇ ਬਣਾਉਣ ਵਾਲੀ ਕੰਪਨੀ ਨੂੰ ਦਿੱਤਾ ਕਿਉਂਕਿ ਟੈਂਡਰ ਪ੍ਰਾਪਤ ਕਰਨ ਵਾਲੀ ਕੰਪਨੀ ਤਾਂ ਮੈਡੀਕਲ ਉਪਕਰਨ ਬਣਾਉਣ ਦਾ ਕੋਈ ਲਾਇਸੈਂਸ ਹੀ ਨਹੀਂ ਹੈ। ਪਰ ਇਸ ਕੰਪਨੀ ਦੇ ਮਾਲਕਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਬਹੁਤ ਜ਼ਿਆਦਾ ਨੇੜਤਾ ਹੈ। ਇਸੇ ਲਈ ਸਰਕਾਰ ਨੇ ਵਾਰ ਵਾਰ ਟੈਂਡਰ ਜਾਰੀ ਕਰਕੇ 837 ਰੁਪਏ ਵਾਲੀ ਫ਼ਤਿਹ ਕਿੱਟ 1338 ਰੁਪਏ ਵਿੱਚ ਮਹਿੰਗੇ ਮੁੱਲ ’ਚ ਖ਼ਰੀਦ ਕੇ ਪੰਜਾਬ ਵਾਸੀਆਂ ਦੀ ਜੇਬਾਂ ’ਤੇ ਡਾਕਾ ਮਾਰਿਆ ਹੈ।
ਹੋਰ ਪੜ੍ਹੋ: ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੀ ਸਫ਼ਾਈ ਕਿ ਪੰਜਾਬ ਸਰਕਾਰ (Punjab Government) ਦੀ ਕਿਸੇ ਵੀ ਗਲਤ ਕੰਮ ਵਿੱਚ ਸ਼ਮੂਲੀਅਤ ਨਹੀਂ ਹੈ ਬਾਰੇ ਟਿੱਪਣੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਸਾਰੇ ਗਲਤ ਕੰਮ ਹੀ ਕੀਤੇ ਹਨ। ਕੋਰੋਨਾ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਵੇਚਣਾ, ਫਤਿਹ ਕਿੱਟ ਖ਼ਰੀਦ ਘੁਟਾਲਾ, ਦਲਿਤ ਵਰਗ ਦੇ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਭ੍ਰਿਸ਼ਟਾਚਾਰ ਕੈਪਟਨ ਦੇ ਮੰਤਰੀਆਂ ਨੇ ਕੀਤਾ ਹੈ, ਜਦੋਂ ਕਿ ਰੇਤ ਮਾਫੀਆ, ਸ਼ਰਾਬ ਮਾਫੀਆ, ਟਰਾਂਸਪੋਰਟ ਮਾਫੀਆ, ਚਿੱਟਾ ਮਾਫੀਆ ਅਤੇ ਕੇਬਲ ਮਾਫੀਆ ਕੈਪਟਨ ਸਰਕਾਰ ਵਿੱਚ ਬਾਦਸਤੂਰ ਚੱਲ ਰਹੇ ਹਨ।
ਇਹ ਵੀ ਪੜ੍ਹੋ-MP : ਬਿਨ੍ਹਾਂ ਟੈਸਟ ਕੀਤੇ ਸਰਕਾਰ ਨੇ ਜਾਰੀ ਕਰ ਦਿੱਤੀ ਕੋਰੋਨਾ ਰਿਪੋਰਟ, ਅੱਧੇ ਨੰਬਰ Out of Service
ਉਨ੍ਹਾਂ ਕਿਹਾ ਕਿ ਫ਼ਤਿਹ ਕਿੱਟ ਖ਼ਰੀਦ ਘੁਟਾਲੇ ’ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਏ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਿਨਾ ਸਿਹਤ ਮੰਤਰੀ ਅਤੇ ਚਹੇਤੇ ਅਧਿਕਾਰੀਆਂ ਨੂੰ ਕਲੀਟ ਚਿੱਟ ਦੇਣਾ ਮੁੱਖ ਮੰਤਰੀ ਦਾ ਫੁਰਮਾਨ ਹੈ ਇਨਸਾਫ਼ ਨਹੀਂ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸੀਆਂ ਦੇ ਭ੍ਰਿਸ਼ਟਾਚਾਰ ਅਤੇ ਧੱਕੇਸ਼ਾਹੀ ਦਾ ਹਿਸਾਬ ਲੈਣ ਲਈ ਤਿਆਰ ਬੈਠੇ ਹਨ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ।