ਪੈਟਰੋਲ ਦੀਆਂ ਬੋਤਲਾਂ ਲੈ ਕੇ ਸਿੱਖਿਆ ਬੋਰਡ ਦੀ ਬਿਲਡਿੰਗ 'ਤੇ ਚੜ੍ਹੇ ਅਧਿਆਪਕ
ਜਾਬ ਵਿਚ ਕਾਫੀ ਸਮੇਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ ਵੱਲੋਂ ਸੰਘਰਸ਼ ਕੀਤੇ ਜਾ ਰਹੇ ਹਨ।
ਮੋਹਾਲੀ: ਪੰਜਾਬ (Punjab) ਵਿਚ ਕਾਫੀ ਸਮੇਂ ਤੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਅਧਿਆਪਕਾਂ (Teachers) ਵੱਲੋਂ ਸੰਘਰਸ਼ ਕੀਤੇ ਜਾ ਰਹੇ ਹਨ। ਇਸ ਦੌਰਾਨ ਅੱਜ ਅਧਿਆਪਕਾਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਮੋਹਾਲੀ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਅਧਿਆਪਕ ਯੂਨੀਅਨ (Teachers Union) ਦੇ ਪੰਜ ਮੈਂਬਰ ਹੱਥ ਵਿਚ ਪੈਟਰੋਲ (Petrol) ਦੀਆਂ ਬੋਤਲਾਂ ਲੈ ਕੇ ਮੋਹਾਲੀ ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਦੀ 7ਵੀਂ ਮੰਜ਼ਿਲ ’ਤੇ ਚੜ੍ਹ ਗਏ।
ਹੋਰ ਪੜ੍ਹੋ: ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ
ਬਿਲਡਿੰਗ 'ਤੇ ਚੜ੍ਹੇ ਇਕ ਅਧਿਆਪਕ ਨੇ ਆਪਣੇ ਉੱਪਰ ਪੈਟਰੋਲ ਪਾ ਕੇ ਖੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼। ਦੂਜੇ ਪਾਸੇ ਮਲੋਟ ਦੀ ਇਕ ਮਹਿਲਾ ਅਧਿਆਪਕਾ ਰਾਜਬੀਰ ਕੌਰ ਨੇ ਵੀ ਸਲਫਾਸ ਖਾ ਲਈ, ਜਿਸ ਦੇ ਚਲਦਿਆਂ ਉਸ ਦੀ ਸਿਹਤ ਖ਼ਰਾਬ ਹੋ ਗਈ। ਉਸ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਭਰਤੀ ਕਰਵਾਇਆ ਗਿਆ। ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਦੇ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ (Punjab Government) ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ-MP : ਬਿਨ੍ਹਾਂ ਟੈਸਟ ਕੀਤੇ ਸਰਕਾਰ ਨੇ ਜਾਰੀ ਕਰ ਦਿੱਤੀ ਕੋਰੋਨਾ ਰਿਪੋਰਟ, ਅੱਧੇ ਨੰਬਰ Out of Service
ਇਸ ਮੌਕੇ ਭਾਰੀ ਗਿਣਤੀ ਵਿਚ ਪੁਲਿਸ ਫੋਰਸ (Police force) ਵੀ ਤੈਨਾਤ ਹੈ। ਬਿਲਡਿੰਗ ਉੱਤੇ ਚੜ੍ਹੇ ਅਧਿਆਪਕਾਂ ਵੱਲੋਂ ਲਗਾਤਾਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ। ਸਰਕਾਰ ਵੱਲੋਂ ਉਹਨਾਂ ਨੂੰ ਪੱਕਾ ਕਰਨ ਲਈ ਭਰੋਸਾ ਦਿੱਤਾ ਜਾ ਰਿਹਾ ਹੈ। ਉਹਨਾਂ ਦਾ ਕਹਿਣਾ ਹੈ ਕਿ ਉਹ ਪਿਛਲੇ 18 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਉਹਨਾਂ ਨੂੰ ਸਿਰਫ 6000 ਰੁਪਏ ਤਨਖਾਹ ਮਿਲ ਰਹੀ ਹੈ।
ਇਹ ਵੀ ਪੜ੍ਹੋ-ਕੋਰੋਨਾ ਦੇ ਡੈਲਟਾ ਵੈਰੀਐਂਟ ਵਿਰੁੱਧ ਸਭ ਤੋਂ ਵਧੇਰੇ ਅਸਰਦਾਰ ਹੈ ਰੂਸ ਦੀ 'ਸਪੂਤਨਿਕ ਵੀ' ਵੈਕਸੀਨ
ਬਿਲਡਿੰਗ ’ਤੇ ਚੜ੍ਹੇ ਅਧਿਆਪਕਾਂ ਵਿਚ ਸਤਿੰਦਰ ਸਿੰਘ ਕੰਗ (ਤਰਨਤਾਰਨ), ਕੁਲਬੀਰ ਸਿੰਘ (ਅਬੋਹਰ), ਕੁਲਵਿੰਦਰ ਸਿੰਘ (ਸੰਗਰੂਰ), ਬੇਅੰਤ ਸਿੰਘ (ਪਟਿਆਲਾ) ਅਤੇ ਸਮਰ ਸਿੰਘ (ਮਾਨਸਾ) ਸ਼ਾਮਲ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਜੇਕਰ ਉਹਨਾਂ ਨੂੰ ਜ਼ਬਰਦਸਤੀ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਸਲਫਾਸ ਖਾ ਲੈਣਗੇ ਜਾਂ ਛਾਲ ਮਾਰ ਦੇਣਗੇ।