ਗਿਆਨੀ ਰਘਬੀਰ ਸਿੰਘ ਹੋਣਗੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ, ਗਿਆਨੀ ਹਰਪ੍ਰੀਤ ਸਿੰਘ ਨੂੰ ਕੀਤਾ ਲਾਂਭੇ

ਏਜੰਸੀ

ਖ਼ਬਰਾਂ, ਪੰਜਾਬ

ਰਾਘਵ ਚੱਢਾ ਦੇ ਮੰਗਣੀ ਸਮਾਗਮ ਵਿਚ ਹਾਜ਼ਰੀ ਕਾਰਨ ਹੋਈ ਗਿਆਨੀ ਹਰਪ੍ਰੀਤ ਸਿੰਘ ਦੀ 'ਛੁੱਟੀ'? 

Giani Raghbir Singh

ਅੰਮ੍ਰਿਤਸਰ - ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਹੁਣ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖਤ ਸਾਹਿਬ ਦਾ ਨਵਾਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਗਿਆਨੀ ਰਘਬੀਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੱਕੇ ਤੌਰ 'ਤੇ ਜਥੇਦਾਰ ਰਹਿਣਗੇ ਤੇ ਇਸ ਦੇ ਨਾਲ ਹੀ ਉਹਨਾਂ ਨੂੰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਦੀਆਂ ਸੇਵਾਵਾਂ ਵੀ ਦਿੱਤੀਆਂ ਗਈਆਂ ਹਨ। ਹੁਣ ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਜਥੇਦਾਰ ਹੋਣਗੇ ਤੇ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਨਿਯੁਕਤ ਕੀਤਾ ਗਿਆ ਹੈ।  

ਨਵਾਂ ਜਥੇਦਾਰ ਨਿਯੁਕਤ ਕਰਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰੈਸ ਕਾਨਫਰੰਸ ਕੀਤੀ ਤੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਸਵੈ-ਇੱਛਾ ਨਾਲ ਅਹੁਦਾ ਛੱਡਿਆ ਹੈ। ਉਹਨਾਂ ਕਿਹਾ ਕਿ ਜਥੇਦਾਰ ਲਈ ਲਾਉਣਾ ਸ਼ਬਦ ਵਰਤਣਾ ਸਹੀ ਨਹੀਂ ਹੋਵੇਗਾ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ 
- ਕੌਮ ਦੀ ਬਹੁਤ ਵੱਡੀ ਜ਼ਿੰਮੇਵਾਰੀ ਵਾਲੀ ਸੇਵਾ 
- ਪੰਥ ਦੇ ਵਿਸ਼ਵਾਸ ਨੂੰ ਬਣਾਈ ਰੱਖਾਂਗਾ  
- ਕੌਮ ਤੇ ਸੰਗਤ ਦੇ ਸਹਿਯੋਗ ਨਾਲ ਸੇਵਾ ਨਿਭੇਗੀ

ਬਲਜੀਤ ਸਿੰਘ ਦਾਦੂਵਾਲ ਨੇ ਬਾਦਲ ਪਰਿਵਾਰ 'ਤੇ ਕੀਤਾ ਸ਼ਬਦੀ ਹਮਲਾ 
ਕਿਹਾ- ਟਿਸ਼ੂ ਪੇਪਰ ਵਾਂਗ ਵਰਤ ਕੇ ਸੁੱਟ ਦਿੰਦੇ ਹਨ। ਹਾਥੀ 'ਤੇ ਚੜ੍ਹਾ ਕੇ ਲਿਆਉਂਦੇ ਹਨ ਤੇ ਗਧੇ 'ਤੇ ਬਿਠਾ ਕੇ ਤੋਰਦੇ ਨੇ 

ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਚੱਲ ਰਹੀ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੇ ਅਦਾਕਾਰਾ ਪਰਿਣੀਤੀ ਚੋਪੜਾ ਦੀ ਮੰਗਣੀ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਤੇਜ਼ ਹੋ ਗਈ ਸੀ।