ਸਾਬਕਾ ਮੁੱਖ ਸਕੱਤਰ ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਰਿਲੀਜ਼
ਸਿਵਲ ਅਤੇ ਪੁਲਿਸ ਅਧਿਕਾਰੀਆਂ ਦਰਮਿਆਨ ਨਜ਼ਦੀਕੀ ਤਾਲਮੇਲ 'ਤੇ ਦਿਤਾ ਜ਼ੋਰ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਤੇ ਸਾਬਕਾ ਮੁੱਖ ਸੂਚਨਾ ਕਮਿਸ਼ਨਰ (ਸੀ.ਆਈ.ਸੀ.) ਰਾਜਨ ਕਸ਼ਯਪ ਦੀ ਆਤਮਕਥਾ ‘ਬੀਔਂਡ ਦ ਟ੍ਰੈਪਿੰਗ ਆਫ਼ ਆਫ਼ਿਸ, ਏ ਸਿਵਿਲ ਸਰਵੈਂਟ’ਸ ਜਰਨੀ ਇੰਨ ਪੰਜਾਬ’ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26 ਵਿਖੇ ਇਲਾਹਾਬਾਦ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਐਸ.ਐਸ.ਸੋਢੀ ਅਤੇ ਮਨੀਪੁਰ ਦੇ ਸਾਬਕਾ ਰਾਜਪਾਲ ਗੁਰਬਚਨ ਜਗਤ ਵਲੋਂ ਰਿਲੀਜ਼ ਕੀਤੀ ਗਈ।
ਇਹ ਵੀ ਪੜ੍ਹੋ: ਜਦੋਂ ਵੀ ਕੋਈ ਜਥੇਦਾਰ ਬਾਦਲਾਂ ਵਿਰੁਧ ਬੋਲਦਾ ਹੈ ਉਸ ਨੂੰ ਬਦਲ ਦਿਤਾ ਜਾਂਦੈ : ਸੁਖਦੇਵ ਸਿੰਘ ਢੀਂਡਸਾ
ਇਹ ਆਤਮਕਥਾ ਸੂਬੇ ਦੇ ਵਿਕਾਸ ਦੀ ਕਹਾਣੀ ਅਤੇ ਅੱਧੀ ਸਦੀ ਤੋਂ ਵੱਧ ਸਮੇਂ ਦੌਰਾਨ ਪੰਜਾਬ ਦੇ ਬੇਮਿਸਾਲ ਵਿਕਾਸ ਨੂੰ ਰੂਪ ਦੇਣ ਵਾਲੀਆਂ ਮਹੱਤਵਪੂਰਨ ਘਟਨਾਵਾਂ ਅਤੇ ਆਗੂਆਂ ਦਾ ਵਰਣਨ ਕਰਦੀ ਹੈ। ਲੇਖਕ ਰਾਜਨ ਕਸ਼ਯਪ 1965 ਵਿਚ ਬਤੌਰ ਆਈ.ਏ.ਐਸ. ਭਰਤੀ ਹੋਏ ਅਤੇ 38 ਸਾਲਾਂ ਦੇ ਲੰਬੇ ਅਤੇ ਬੇਮਿਸਾਲ ਕੈਰੀਅਰ ਉਪਰੰਤ 2003 ਵਿਚ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ।
ਇਹ ਵੀ ਪੜ੍ਹੋ: ਗਿ. ਹਰਪ੍ਰੀਤ ਸਿੰਘ ਬੇਸ਼ੱਕ ਤਕਰੀਰ ਬਹੁਤ ਵਧੀਆ ਕਰਦੇ ਸਨ ਪਰ ਉਸ ਨੂੰ ਲਾਗੂ ਕਰਨਾ ਵੀ ਸਾਡਾ ਫ਼ਰਜ਼ ਹੈ : ਕਰਨੈਲ ਸਿੰਘ ਪੀਰ ਮੁਹੰਮਦ
ਇਸ ਮੌਕੇ 'ਤੇ ਸੰਜੀਦਾ ਗੱਲਬਾਤ ਦੌਰਾਨ, ਪ੍ਰੋਫੈਸਰ ਬੀ.ਐਨ. ਗੋਸਵਾਮੀ, ਜੋ 1950 ਦੇ ਦਹਾਕੇ ਵਿਚ ਆਈ.ਏ.ਐਸ. ਭਰਤੀ ਹੋਏ ਅਤੇ ਅਕਾਦਮਿਕ ਖੇਤਰ ਵਿਚ ਆਪਣਾ ਕੈਰੀਅਰ ਬਣਾਉਣ ਲਈ ਜਲਦ ਹੀ ਸੇਵਾਮੁਕਤ ਹੋ ਗਏ, ਨੇ ਉਸ ਦੌਰ ਵਿਚ ਕੰਮ ਦੀ ਨੈਤਿਕਤਾ ਬਾਰੇ ਦਿਲਚਸਪ ਕਿੱਸੇ ਸਾਂਝੇ ਕੀਤੇ। ਬ੍ਰਿਗੇਡੀਅਰ ਸੁਖਜੀਤ ਸਿੰਘ ਨੇ ਕਪੂਰਥਲਾ ਦੇ ਪੁਰਾਣੇ ਰਾਜ ਵਿਚ ਸ਼ਾਸਨ ਦੀ ਇਕ ਦਿਲਚਸਪ ਤਸਵੀਰ ਪੇਸ਼ ਕਰਦਿਆਂ ਕਿਹਾ ਕਿ ਅਜਿਹੀ ਸੰਪੂਰਨਤਾ ਹੋਰ ਕਿਤੇ ਦੇਖਣ ਨੂੰ ਨਹੀਂ ਮਿਲਦੀ। ਉਹਨਾਂ ਸਖ਼ਤ ਮਿਹਨਤ ਕਰਨ 'ਤੇ ਜ਼ੋਰ ਦਿਤਾ।
ਇਹ ਵੀ ਪੜ੍ਹੋ: ਜਥੇਦਾਰ ਦੀ ਨਿਯੁਕਤੀ ਨਾਲ ਮੁੜ ਸੁਰਜੀਤ ਹੋਈ ਪੁਰਾਣੀ ਰਿਵਾਇਤ : ਪਰਮਜੀਤ ਸਿੰਘ ਸਰਨਾ
ਲਾਲ ਬਹਾਦੁਰ ਸ਼ਾਸਤਰੀ ਅਕੈਡਮੀ ਆਫ਼ ਐਡਮਿਨਿਸਟ੍ਰੇਸ਼ਨ, ਮਸੂਰੀ ਦੇ ਸਾਬਕਾ ਡਾਇਰੈਕਟਰ ਸੰਜੀਵ ਚੋਪੜਾ ਨੇ ਦਸਿਆ ਕਿ ਕਿਵੇਂ ਅੱਜ ਦੇ ਸਿਵਲ ਅਧਿਕਾਰੀ ਵਧੇਰੇ ਪੇਸ਼ੇਵਰ ਬਣ ਰਹੇ ਹਨ। ਉਨ੍ਹਾਂ ਨੇ ਭਾਰਤ ਦੇ ਸਾਬਕਾ ਵਿੱਤ ਮੰਤਰੀ ਸੀ.ਡੀ. ਦੇਸ਼ਮੁਖ ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿਵਲ ਅਧਿਕਾਰੀਆਂ ਨੂੰ ਘਟਨਾਵਾਂ ਬਾਰੇ ਜ਼ਰੂਰ ਲਿਖਣਾ ਚਾਹੀਦਾ ਹੈ ਕਿਉਂਕਿ ਉਹ ਇਤਿਹਾਸ ਵਿਚ ਸ਼ਾਮਲ ਹੁੰਦੇ ਹਨ।
ਇਹ ਵੀ ਪੜ੍ਹੋ: ਮੁੱਖ ਮੰਤਰੀ ਵਲੋਂ ਸੂਬੇ 'ਚ ਸੈਕੰਡਰੀ ਸਿਹਤ ਸੰਭਾਲ ਸੰਸਥਾਵਾਂ ਦੀ ਮਜ਼ਬੂਤੀ ਲਈ ਵਿਸ਼ੇਸ਼ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ
ਰਾਜਨ ਕਸ਼ਯਪ ਨੇ ਦਸਿਆ ਕਿ ਕਿਵੇਂ ਚੀਜ਼ਾਂ ਅਤੀਤ ਦੇ ਮੁਕਾਬਲੇ ਮੌਜੂਦਾ ਸਮੇਂ ਬਦਲ ਗਈਆਂ ਹਨ। ਸਕਾਰਾਤਮਕ ਪਹੁੰਚ ਲਈ ਪੈਰਵੀ ਕਰਦਿਆਂ, ਉਹਨਾਂ ਸਿਵਲ ਅਧਿਕਾਰੀਆਂ ਅਤੇ ਪੁਲਿਸ ਦਰਮਿਆਨ ਨਜ਼ਦੀਕੀ ਤਾਲਮੇਲ ਦੀ ਵਕਾਲਤ ਕੀਤੀ, ਜਿਸਦੀ ਪ੍ਰੋੜਤਾ ਐਸ. ਐਸ. ਸੋਢੀ ਅਤੇ ਗੁਰਬਚਨ ਜਗਤ ਨੇ ਵੀ ਕੀਤੀ। ਸਾਬਕਾ ਸਿੱਖਿਆ ਸਕੱਤਰ (ਭਾਰਤ ਸਰਕਾਰ) ਵਿਭਾ ਪੁਰੀ ਦਾਸ ਨੇ ਕਿਹਾ ਕਿ ਨੌਕਰਸ਼ਾਹੀ ਦੇ ਕੰਮਾਂ ਦੇ ਸੰਚਾਲਨ ਵਿਚ ਮਨੁੱਖੀ ਸਰੋਕਾਰਾਂ ਨੂੰ ਸਰਵਉੱਚ ਹੋਣਾ ਚਾਹੀਦਾ ਹੈ। ਮਗਸੀਪਾ ਦੇ ਡਾਇਰੈਕਟਰ ਜਨਰਲ, ਅਨਿਰੁੱਧ ਤਿਵਾਰੀ ਨੇ ਕਿਹਾ ਕਿ ਬਿਹਤਰ ਮਨੁੱਖੀ ਸਰੋਤ ਪ੍ਰਬੰਧਨ, ਹਮਦਰਦੀ, ਨਿਆਂ ਅਤੇ ਨਿਰਪੱਖਤਾ ਦੀਆ ਸਦੀਵੀ ਕਦਰਾਂ-ਕੀਮਤਾਂ ਤੋਂ ਇਲਾਵਾ ਹੁਨਰ ਆਧਾਰਿਤ ਸਿਖਲਾਈ ਬਹੁਤ ਮਹੱਤਵਪੂਰਨ ਹੈ। ਇਸ ਮੌਕੇ ਮੰਚ ਦੀ ਕਾਰਵਾਈ ਸਾਬਕਾ ਆਈ.ਏ.ਐਸ. ਅਧਿਕਾਰੀ ਵਿਵੇਕ ਅਤਰੇ ਨੇ ਚਲਾਈ।