Fazilka News : ਫਾਜ਼ਿਲਕਾ 'ਚ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ , ਆਪ੍ਰੇਸ਼ਨ ਕਾਸੋ ਤਹਿਤ ਚਲਾਇਆ ਸਰਚ ਆਪ੍ਰੇਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ੱਕੀ ਲੋਕਾਂ ਨੂੰ ਹਿਰਾਸਤ 'ਚ ਲਿਆ

Fazilka Police

Fazilka News : ਫਾਜ਼ਿਲਕਾ 'ਚ ਅੱਜ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਇਨ੍ਹਾਂ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਘਰ ਵਿੱਚ ਪਏ ਬੈਡ , ਅਲਮਾਰੀਆਂ ਅਤੇ ਸੰਦੂਕ ਹਰ ਥਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਪ੍ਰੇਸ਼ਨ ਕਾਸੋ ਤਹਿਤ ਅੱਜ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਨਵੀਂ ਆਬਾਦੀ 'ਚ ਪੁਲਸ ਟੀਮ ਨੇ ਨਸ਼ਾ ਤਸਕਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ। ਇੱਥੇ ਕਈ ਘਰਾਂ ਵਿੱਚ ਪਏ ਸੰਦੂਕ, ਬੈਡ , ਅਲਮਾਰੀਆਂ ਅਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ।

ਮੌਕੇ 'ਤੇ ਮੌਜੂਦ ਇੰਸਪੈਕਟਰ ਰਮਨ ਕੇ ਕੰਬੋਜ ਨੇ ਦੱਸਿਆ ਕਿ ਅੱਜ ਵਿਸ਼ੇਸ਼ ਤੌਰ 'ਤੇ ਫਾਜ਼ਿਲਕਾ ਜ਼ਿਲ੍ਹੇ 'ਚ ਆਪਰੇਸ਼ਨ ਕਾਸੋ (ਕੋਰਡਨ ਐਂਡ ਸਰਚ ਆਪਰੇਸ਼ਨ) ਚਲਾਇਆ ਜਾ ਰਿਹਾ ਹੈ | ਜਿਸ ਤਹਿਤ ਜ਼ਿਲ੍ਹੇ ਭਰ ਵਿੱਚ ਉਨ੍ਹਾਂ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਜੋ ਵੱਖ-ਵੱਖ ਪੁਲਿਸ ਕੇਸਾਂ ਵਿੱਚ ਨਾਮਜ਼ਦ ਹਨ ਜਾਂ ਫਿਰ ਨਸ਼ਾ ਵੇਚਣ ਦਾ ਕੰਮ ਕਦੇ ਹਨ।

ਹਾਲਾਂਕਿ ਅਜੇ ਤੱਕ ਕੁਝ ਵੀ ਬਰਾਮਦ ਨਹੀਂ ਹੋਇਆ ਹੈ, ਪਰ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਦੌਰਾਨ ਕਈ ਸੁਰਾਗ ਮਿਲ ਸਕਦੇ ਹਨ ਕਿਉਂਕਿ ਇਨ੍ਹਾਂ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।