Punjab Weather Update: ਪੰਜਾਬ ਵਿਚ ਗਰਮੀ ਤੋਂ ਮਿਲਗੀ ਰਾਹਤ, ਅੱਜ ਤੂਫ਼ਾਨ ਅਤੇ ਮੀਂਹ ਪੈਣ ਦੀ ਸੰਭਾਵਨਾ
Punjab Weather Update: ਬੀਤੇ ਦਿਨ ਪਏ ਮੀਂਹ ਨੇ ਗਰਮੀ ਤੋਂ ਦਿਵਾਈ ਰਾਹਤ, 5 ਡਿਗਰੀ ਘਟਿਆ ਤਾਪਮਾਨ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਵਿੱਚ ਤਾਪਮਾਨ 4.9 ਡਿਗਰੀ ਯਾਨੀ ਲਗਭਗ 5 ਡਿਗਰੀ ਘੱਟ ਗਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬਠਿੰਡਾ ਸੂਬੇ ਵਿੱਚ ਸਭ ਤੋਂ ਗਰਮ ਰਿਹਾ, ਜਿੱਥੇ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਛੇ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਗਰਜ-ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ।
ਚੰਡੀਗੜ੍ਹ ਵਿੱਚ ਤਾਪਮਾਨ 4 ਡਿਗਰੀ ਘੱਟ ਗਿਆ ਹੈ, ਜਿਸ ਕਾਰਨ ਇਹ ਹੁਣ 37.7 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ, 20 ਤਰੀਕ ਤੱਕ ਕੋਈ ਹੀਟ ਵੇਵ ਅਲਰਟ ਨਹੀਂ ਹੈ ਅਤੇ ਮੀਂਹ ਪੈਣ ਦਾ ਅਲਰਟ ਜਾਰੀ ਹੈ। ਭਾਰਤੀ ਮੌਸਮ ਵਿਭਾਗ ਅਨੁਸਾਰ ਰੂਪਨਗਰ, ਮੋਹਾਲੀ, ਪਟਿਆਲਾ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ (ਮੁਹਾਲੀ) ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ 'ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 24 ਘੰਟਿਆਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਇਸ ਤੋਂ ਬਾਅਦ, ਹੌਲੀ-ਹੌਲੀ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਦੀ ਸੰਭਾਵਨਾ ਹੈ।
15, 17 ਅਤੇ 18 ਤਰੀਕ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦੋਂ ਕਿ 19 ਅਤੇ 20 ਤਰੀਕ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 16 ਤੋਂ 21 ਤਰੀਕ ਤੱਕ ਵੱਖ-ਵੱਖ ਥਾਵਾਂ 'ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ ਦੀ ਗਤੀ) ਦੀ ਸੰਭਾਵਨਾ ਹੈ।