ਚੰਗਾ ਹੁੰਦਾ ਜੇ ਅਕਾਲੀ ਦਲ ਮੋਦੀ ਕੋਲੋਂ ਵਿਸ਼ੇਸ਼ ਪੈਕੇਜ ਮੰਗਦਾ: ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਚੰਗਾ ਹੁੰਦਾ ਜੇ ਅਕਾਲੀ ਦਲ ਬਾਦਲ ਦੇ ਚੋਟੀ ਦੇ ਆਗੂ ਪ੍ਰਧਾਨ ਮੰਤਰੀ ਨਰਿੰਦਰ...

Bhagwant Mann

ਗੁਰਦਾਸਪੁਰ,  ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਚੰਗਾ ਹੁੰਦਾ ਜੇ ਅਕਾਲੀ ਦਲ ਬਾਦਲ ਦੇ ਚੋਟੀ ਦੇ ਆਗੂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਉਨ੍ਹਾਂ ਕੋਲੋਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਦੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਅਤੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਾਂ ਪੰਜਾਬ ਨਾਲੋਂ ਅਪਣੇ ਹਿੱਤ ਪਿਆਰੇ ਹਨ। ਇਸ ਲਈ ਅਕਾਲੀ ਦਲ ਦੇ ਆਗੂ ਆਪਣੇ ਨਿੱਜੀ ਹਿੱਤਾਂ ਖ਼ਾਤਰ ਪੰਜਾਬ ਦਾ ਕੁੱਝ ਵੀ ਕੁਰਬਾਨ ਕਰਨ ਨੂੰ ਤਿਆਰ ਰਹਿੰਦੇ ਹਨ। 

ਭਗਵੰਤ ਮਾਨ ਦਾ ਇਹ ਵੀ ਕਹਿਣਾ ਹੈ ਕਿ ਅਕਾਲੀ ਆਗੂਆਂ ਨੂੰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਤੋਂ ਸਬਕ ਸਿੱਖਣਾ ਚਾਹੀਦਾ ਹੈ ਜਿਸ ਨੇ ਆਪਣੇ ਪ੍ਰਦੇਸ਼ ਦੀਆਂ ਮੰਗਾਂ ਨੂੰ ਬਹੁਤ ਜ਼ੋਰਦਾਰ ਢੰਗ ਨਾਲ ਉਠਾਇਆ ਹੈ। ਬਟਾਲਾ ਤਹਿਸੀਲ ਦੇ ਪਿੰਡ ਮੂਲਾ ਸੁਨੱਈਆਂ ਵਿਚ ਮਾਝਾ ਮਜ਼ਬੂਤ ਮਿਸ਼ਨ ਤਹਿਤ ਭਰਵੀਂ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ

ਕਿ ਨਸ਼ਿਆਂ ਵਿਰੁਧ ਬਣਾਈ ਵਿਸ਼ੇਸ਼ ਜਾਂਚ ਟੀਮ ਨੂੰ ਵਿਸ਼ੇਸ਼ ਸ਼ਕਤੀਆਂ ਦਿੱਤੀਆਂ ਜਾਣ ਤਾਂ ਜੋ ਨਸ਼ਿਆਂ ਦੇ ਅਸਲ ਵਪਾਰੀਆਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਦਿੱਲੀ ਦੇ 22 ਵਿਧਾਇਕਾਂ 'ਤੇ ਲਾਭ ਦੇ ਅਹੁਦਿਆਂ ਸਬੰਧੀ ਤਲਵਾਰ ਲਟਕ ਰਹੀ ਹੈ ਪਰ ਪੰਜਾਬ ਸਰਕਾਰ ਅਪਣੇ ਵਿਧਾਇਕਾਂ ਨੂੰ ਲਾਭ ਦੇ ਅਹੁਦੇ ਦਿਵਾਉਣ ਲਈ ਤਰਲੋਮੱਛੀ ਹੋ ਰਹੀ ਹੈ।