ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਯਤਨ ਕਰਾਂਗੇ: ਮਨਪ੍ਰੀਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਜ਼ਿਲ੍ਹਾ ਪਾਵਰ ਲਿਫਟਿੰਗ ਐਸੋਸੀਏਸ਼ਨ...

Manpreet Badal with Sports Team

ਬਠਿੰਡਾ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਜ਼ਿਲ੍ਹਾ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਸਪੋਰਟਸ ਵਾਰੀਅਰ ਸੋਸਾਇਟੀ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਸੀਨੀਅਰ ਸਟੇਟ ਪਾਵਰ ਚੈਪੀਅਨਸ਼ਿਪ ਵਿਚ ਬਤੌਰ ਮਹਿਮਾਨ ਪੁੱਜੇ ਵਿੱਤ ਮੰਤਰੀ ਨੇ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਪੰਜਾਬ ਦਾ ਭਾਰਤ ਭਰ ਵਿਚ ਪਹਿਲਾਂ ਨੰਬਰ ਹੋਣਾ ਚਾਹੀਦਾ ਹੈ। 

ਉਨ੍ਹਾਂ ਕਿਹਾ ਕਿ ਖੇਡਾਂ ਕਾਰਨ ਹੀ ਬਹੁਤ ਸਾਰੇ ਖਿਡਾਰੀਆਂ ਚੰਗੀਆਂ ਨੌਕਰੀਆਂ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਰੁਚੀਆਂ ਨੂੰ ਉਸਾਰੂ ਪਾਸੇ ਲਾਉਣ ਲਈ ਖੇਡਾਂ ਬਹੁਤ ਜਰੂਰੀ ਹਨ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪਾਵਰ ਲਿਫਟਿੰਗ ਐਸੋਸੀਏਸ਼ਨ ਨੂੰ ਖਿਡਾਰੀਆਂ ਦੀ ਭਲਾਈ ਲਈ ਪੰਜ ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ। ਐਨਾ ਹੀ ਨਹੀਂ ਵਿੱਤ ਮੰਤਰੀ ਨੇ ਚੈਂਪੀਅਨਸ਼ਿਪ ਵਿਚ ਭਾਗ ਲੈ ਰਹੇ ਖਿਡਾਰੀਆਂ ਲਈ ਵੀ ਇਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਪ੍ਰਤੀ ਪਹਿਲਾਂ ਹੀ ਬਹੁਤ ਸੰਜੀਦਾ ਹੈ, ਹੁਣ ਖਿਡਾਰੀਆਂ ਨੂੰ ਕਿਸੇ ਕਿਸਮ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਬਾਅਦ ਵਿੱਤ ਮੰਤਰੀ ਸੰਗੂਆਣਾ ਬਸਤੀ ਦੇ ਪੁਜੇ,ਜਿੱਥੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਪਰਸਰਾਮ ਨਗਰ ਗਲੀ ਨੰਬਰ ਤਿੰਨ, ਅਹਾਤਾ ਨਿਜਾਮ ਮੁਹੰਮਦ, ਸੀਨੀਅਰ ਕਾਂਗਰਸੀ ਆਗੂ ਕੇਕੇ ਅਗਰਵਾਲ ਦੇ ਦਫ਼ਤਰ ਅਤੇ  ਭਾਈ ਮਤੀ ਦਾਸ ਨਗਰ ਦੇ ਦੌਰੇ ਦੌਰਾਨ ਲੋਕਾਂ ਨੂੰ ਮਿਲੇ।

ਉਨ੍ਹਾਂ ਸ਼ਹਿਰ ਅੰਦਰ ਹੋਈਆਂ ਮੌਤਾਂ 'ਤੇ ਮ੍ਰਿਤਕਾਂ ਦੇ ਘਰ ਜਾ ਕੇ ਅਫਸੋਸ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੋਹਨ ਲਾਲ ਝੁੰਬਾ,ਚਾਚਾ ਜੀਤ ਮੱਲ,ਜੈਜੀਤ ਜੌਹਲ,ਅਸ਼ੋਕ ਕੁਮਾਰ ਪ੍ਰਧਾਨ,ਜਗਰੂਪ ਗਿੱਲ, ਅਰੁਣ ਵਧਾਵਣ, ਰਾਜਨ ਗਰਗ, ਕੇਕੇ ਅਗਰਵਾਲ ਆਦਿ ਹਾਜ਼ਰ ਸਨ।