5ਵੀਂ, 8ਵੀਂ ਦੀਆਂ ਪ੍ਰੀਖਿਆਵਾਂ ਬਾਰੇ ਬੱਚਿਆਂ ‘ਚ ਡਰ ਨਹੀਂ; ਭਰੋਸਾ ਪੈਦਾ ਕੀਤਾ ਜਾਵੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਵੀਂ ਅਤੇ ਅੱਠਵੀਂ ਦੀਆਂ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਸੰਬੰਧੀ ਨਮੂਨੇ...

Inderjeet Singh

ਐੱਸ.ਏ.ਐੱਸ ਨਗਰ: ਪੰਜਵੀਂ ਅਤੇ ਅੱਠਵੀਂ ਦੀਆਂ ਅਗਲੇ ਸਾਲ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਸੰਬੰਧੀ ਨਮੂਨੇ ਦੇ ਪ੍ਰਸ਼ਨ ਪੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ ਅਪਲੋਡ ਕਰ ਦਿੱਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ.ਪੀ.ਆਈ.(ਐਲੀ.ਸਿੱ) ਅਤੇ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਪਰੋਕਤ ਪ੍ਰੀਖਿਆਵਾਂ ਦੀ ਤਿਆਰੀ ਅਧਿਆਪਕਾਂ ਨੂੰ ਹੁਣ ਤੋਂ ਹੀ ਸ਼ੁਰੂ ਕਰ ਦੇਣੀ ਚਾਹੀਦੀ ਹੈ ਪਰ ਇਹਨਾਂ ਇਮਤਿਹਾਨਾਂ ਬਾਰੇ ਬੱਚਿਆਂ ਨੂੰ ਡਰਾਇਆ ਨਾ ਜਾਵੇ ਸਗੋਂ ਉਹਨਾਂ ਵਿੱਚ ਭਰੋਸਾ ਪੈਦਾ ਕੀਤਾ ਜਾਵੇ।

ਉਹਨਾਂ ਦੱਸਿਆ ਕਿ ਪਹਿਲਾਂ ਲਾਜ਼ਮੀ ਸਿੱਖਿਆ ਅਧਿਕਾਰ ਕਾਨੂੰਨ ਅਧੀਨ ਪੰਜਵੀਂ, ਅੱਠਵੀਂ ਦੇ ਵਿਦਿਆਰਥੀਆਂ ਨੂੰ ਫੇਲ੍ਹ ਨਾ ਕਰਨ ਦੀ ਨੀਤੀ ਲਾਗੂ ਸੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰਾਂ 'ਤੇ ਛੱਡੇ ਫ਼ੈਸਲੇ ਅਧੀਨ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਵਿੱਚ ਵਿਸ਼ੇਸ਼ ਸੁਧਾਰਾਂ ਦੀ ਲੜੀ ਤਹਿਤ ਪੰਜਵੀਂ ,ਅੱਠਵੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਦਾ ਆਯੋਜਨ ਕੀਤਾ ਗਿਆ ਹੈ।ਉਹਨਾਂ ਦੱਸਿਆ ਕਿ ਇਹਨਾਂ ਪ੍ਰੀਖਿਆਵਾਂ ਸੰਬੰਧੀ ਸਕੂਲ ਬੋਰਡ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ। ਇਸ ਸੰਬੰਧੀ ਇੰਦਰਜੀਤ ਸਿੰਘ ਨੇ ਵਿਸ਼ੇਸ਼ ਤੌਰ 'ਤੇ ਦੱਸਿਆ ਕਿ ਪੰਜਵੀਂ ਅਤੇ ਅੱਠਵੀਂ ਜਮਾਤਾਂ ਦੇ ਨਤੀਜਿਆਂ ਦੇ ਅੰਕ ਅਧਿਆਪਕਾਂ ਦੀ ਸਲਾਨਾ ਗੁਪਤ ਰਿਪੋਰਟ ਵਿੱਚ ਜੁੜਣਗੇ।