ਮਾਸਕ ਅਤੇ ਸੈਨੇਟਾਈਜ਼ਰ ਦਾ ਵੱਧ ਭਾਅ ਵਸੂਲਣ ਵਾਲਿਆਂ ਨੂੰ ਕੀਤਾ ਗਿਆ 15,34,000 ਜੁਰਮਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਕੋਵਿਡ-19 ਮਹਾਮਾਰੀ ਦੌਰਾਨ ........

FILE PHOTO

ਚੰਡੀਗੜ੍ਹ:  ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ‘ਤੇ ਛਾਪੇ ਮਾਰੇ ਗਏ।

ਇਨਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨਾਂ ਵਿਰੁੱਧ ਕਾਰਵਾਈ ਕਰਦਿਆਂ ਇਨਾਂ ਨੂੰ 15,34,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਵਿਭਾਗ ਦੇ ਬੁਲਾਰੇ ਨੇ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨਾਂ ਦੇ ਵਿਭਾਗ ਨੂੰ 17 ਸ਼ਿਕਾਇਤਾਂ ਮਿਲੀਆਂ ਸਨ, ਜਿਨਾਂ ‘ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।

 ਜਿਸ ਦੌਰਾਨ 227 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ‘ਤੇ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 245 ਦੁਕਾਨਦਾਰਾਂ ਨੂੰ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ