ਦਿੱਲੀ ਪਹੁੰਚੇ ਨਵਜੋਤ ਸਿੰਘ ਸਿੱਧੂ, ਵੱਡੇ ਫੇਰਬਦਲ ਦੀ ਤਿਆਰੀ 'ਚ ਨਜ਼ਰ ਆ ਰਹੀ ਹੈ ਕਾਂਗਰਸ ਹਾਈਕਮਾਨ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਚੱਲ ਰਹੇ ਵਿਵਾਦ ਕਾਰਨ ਸਿੱਧੂ ਦਾ ਦਿੱਲੀ ਪੁੱਜਣਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ

Navjot Sidhu

ਨਵੀਂ ਦਿੱਲੀ:  ਪੰਜਾਬ ਕਾਂਗਰਸ ਦੇ ਇੰਚਾਰਜ ਤੇ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਬਾਰੇ ਦਿਤੇ ਸੰਕੇਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਸੰਕਟ ਹੱਲ ਹੋਣ ਦੀ ਥਾਂ ਹੋਰ ਵਧਦਾ ਦਿਖਾਈ ਦੇ ਰਿਹਾ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਦੀਆਂ ਖਬਰਾਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਵੀ ਨਰਾਜ਼ ਦਿਖਾਈ ਦੇ ਰਹੇ ਹਨ।

ਉਨ੍ਹਾਂ ਨੇ ਸਿੱਧਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਫੋਨ ਕੀਤਾ ਤਾਂ ਆਪਣਾ ਸਟੈਂਡ ਸਪੱਸ਼ਟ ਕਰ ਦਿੱਤਾ। ਇਸ ਦੇ ਨਾਲ ਹੀ ਵਿਧਾਇਕ ਨਵਜੋਤ ਸਿੰਘ ਸਿੱਧੂ ਹਾਈਕਮਾਨ ਨੇ ਅੱਜ ਦਿੱਲੀ ਸੱਦਿਆ ਸੀ ਤੇ ਉਹ ਦਿੱਲੀ ਪਹੁੰਚ ਗਏ ਹਨ। ਪੰਜਾਬ ਕਾਂਗਰਸ ਦੇ ਚੱਲ ਰਹੇ ਵਿਵਾਦ ਕਾਰਨ ਸਿੱਧੂ ਦਾ ਦਿੱਲੀ ਪੁੱਜਣਾ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਉਹ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਤਾ ਕਰਨਗੇ।

ਇਸ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹਿਣਗੇ। ਸੂਤਰਾਂ ਅਨੁਸਾਰ ਨਵਜੋਤ ਸਿੱਧੂ ਸਵੇਰੇ 6 ਵਜੇ ਪਟਿਆਲੇ ਤੋਂ ਦਿੱਲੀ ਲਈ ਰਵਾਨਾ ਹੋ ਗਏ। ਉਹ ਸੋਨੀਆ ਗਾਂਧੀ ਤੋਂ ਬਾਅਦ ਪ੍ਰਿਅੰਕਾ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ।