'ਚਿੱਟੇ' ਨੇ ਬੁਝਾਇਆ ਘਰ ਦਾ ਚਿਰਾਗ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਸ਼ੇ ਦਾ ਟੀਕਾ ਲਗਾਉਣ ਕਾਰਨ ਹੋਈ ਮੌਤ 

Anmol (file photo)

ਸ੍ਰੀ ਮੁਕਤਸਰ ਸਾਹਿਬ (ਸੋਨੂੰ ਖੇੜਾ) : ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇਕ ਘਰ ਦਾ ਚਿਰਾਗ਼ ਬੁਝ ਗਿਆ। ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਪਿੰਡ ਦੇ ਰਹਿਣ ਵਾਲੇ 18 ਸਾਲ ਦੇ ਨੌਜੁਆਨ ਦੀ ਚਿੱਟੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਨਮੋਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਕਾਂਗਰਸ ਆਗੂ ਅਸ਼ਵਨੀ ਸੇਖੜੀ ਅੱਜ ਭਾਜਪਾ ਵਿਚ ਹੋਣਗੇ ਸ਼ਾਮਲ : ਸੂਤਰ 

ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦੀਆਂ ਦਸਿਆ ਕਿ ਉਨ੍ਹਾਂ ਦਾ ਪੁੱਤਰ ਮਹਿਜ਼ 18 ਵਰ੍ਹਿਆਂ ਦਾ ਸੀ ਅਤੇ 'ਚਿੱਟੇ' ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਅਨਮੋਲ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ। ਪੀੜਤ ਪ੍ਰਵਾਰ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੇ 'ਤੇ ਲਗਾਮ ਲਗਾਈ ਜਾਵੇ।