ਮੋਬਾਈਲ ਚੋਰੀ ਦੀ ਸ਼ਿਕਾਇਤ ਕਰਨ 'ਤੇ ਕੀਤਾ ਵਿਅਕਤੀ ਦਾ ਕਤਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਤੇਜ਼ਧਾਰ ਹਥਿਆਰ ਨਾਲ ਦਿਤਾ ਵਾਰਦਾਤ ਨੂੰ ਅੰਜਾਮ 

Baljit Ram (file photo)

ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਮਾਂ ਮੰਡੀ ਵਿਚ ਇਕ ਪ੍ਰਵਾਰ ਨੇ ਮਿਲ ਕੇ ਗੁਆਂਢ ਵਿਚ ਰਹਿਣ ਵਾਲੇ 55 ਸਾਲਾ ਵਿਅਕਤੀ ਦਾ ਕਤਲ ਕਰ ਦਿਤਾ ਗਿਆ ਅਤੇ ਫ਼ਰਾਰ ਹੋ ਗਿਆ। ਪੁਲਿਸ ਨੇ ਇਕੋ ਪ੍ਰਵਾਰ ਦੇ ਚਾਰ ਵਿਅਕਤੀਆਂ ਵਿਰੁਧ ਕਤਲ ਦਾ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਛਾਣ ਬਲਜੀਤ ਰਾਮ ਉਮਰ 55 ਸਾਲ ਵਜੋਂ ਹੋਈ ਹੈ। ਸਾਰੇ ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ਵਿਚ ਸਿਆਸੀ ਧੜੇਬੰਦੀ ਹੋ ਚੁੱਕੀ ਹੈ : ਅਸ਼ਵਨੀ ਸੇਖੜੀ 

ਜਾਣਕਾਰੀ ਅਨੁਸਾਰ ਚਾਰ-ਪੰਜ ਦਿਨ ਪਹਿਲਾਂ ਬਲਜੀਤ ਰਾਮ ਦੇ ਘਰੋਂ ਇਕ ਮੋਬਾਈਲ ਫ਼ੋਨ ਚੋਰੀ ਹੋ ਗਿਆ ਸੀ। ਬਲਜੀਤ ਰਾਮ ਨੇ ਗੁਆਂਢ 'ਚ ਰਹਿਣ ਵਾਲੇ ਮੰਗੂ 'ਤੇ ਚੋਰੀ ਦੇ ਦੋਸ਼ ਲਗਾਏ ਸਨ। ਦਸਿਆ ਜਾ ਰਿਹਾ ਹੈ ਕਿ ਮੰਗੂ ਨਸ਼ੇ ਦਾ ਆਦੀ ਹੈ, ਇਸ ਲਈ ਉਸ 'ਤੇ ਚੋਰੀ ਦੇ ਦੋਸ਼ ਲੱਗੇ ਸਨ। ਜਦੋਂ ਇਲਾਕੇ ਦੇ ਲੋਕ ਇਕੱਠੇ ਹੋਏ ਤਾਂ ਮੰਗੂ ਨੇ ਕਿਹਾ ਕਿ ਉਸ ਨੇ ਮੋਬਾਈਲ ਚੋਰੀ ਨਹੀਂ ਕੀਤਾ।

ਪ੍ਰਾਪਤ ਵੇਰਵਿਆਂ ਅਨੁਸਾਰ ਬੀਤੀ ਰਾਤ 9 ਵਜੇ ਦੇ ਕਰੀਬ ਮੁਲਜ਼ਮ ਅਪਣੇ ਪ੍ਰਵਾਰ ਸਮੇਤ ਬਲਜੀਤ ਰਾਮ ਦੇ ਘਰ ਦਾਖ਼ਲ ਹੋਇਆ ਅਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿਤਾ ਅਤੇ ਫ਼ਰਾਰ ਹੋ ਗਏ। ਹਮਲੇ ਵਿਚ ਗੰਭੀਰ ਜ਼ਖ਼ਮੀ ਹੋਏ ਬਲਜੀਤ ਰਾਮ ਨੂੰ ਪ੍ਰਵਾਰਕ ਮੈਂਬਰਾਂ ਵਲੋਂ ਪਹਿਲਾਂ ਰਾਮਾਂ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੋਂ ਉਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿਤਾ ਗਿਆ ਪਰ ਉਥੇ ਬਲਜੀਤ ਰਾਮ ਦੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਰਾਮਾ ਦੇ ਇੰਚਾਰਜ ਬਲਵਿੰਦਰ ਸਿੰਘ ਨੇ ਦਸਿਆ ਕਿ ਪੁਲਿਸ ਨੇ ਮੁਲਜ਼ਮ ਮੰਗੂ, ਉਸ ਦੇ ਭਰਾ ਰਵੀ, ਪਿਤਾ ਪੱਪੂ ਅਤੇ ਮਾਂ ਸ਼ਭੋ ਵਿਰੁਧ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।