ਚੰਦਰਯਾਨ-3 ਦੀ ਲਾਂਚਿੰਗ ਵੇਖ ਕੇ ਪਰਤੇ ਵਿਦਿਆਰਥੀਆਂ ਨੂੰ ਮਿਲੇ CM ਮਾਨ, ਬੱਚਿਆਂ ਦੀ ਕੀਤੀ ਤਾਰੀਫ਼  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਉਣ ਵਾਲੇ ਸਮੇਂ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਇਸੇ ਤਰਾਂ ਹੀ ਬੱਚਿਆਂ ਨੂੰ ਸਿੱਖਣ ਲਈ ਭੇਜਿਆ ਕਰਾਂਗੇ - CM Mann

After seeing the launch of Chandrayaan-3, the returning students received CM honor

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਆਪਣੀ ਰਿਹਾਇਸ 'ਤੇ ਸ਼੍ਰੀਹਰਿਕੋਟਾ ਤੋਂ ਵਾਪਸ ਪਰਤੇ 30 ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਅਪਣੀ ਰਿਹਾਇਸ਼ 'ਤੇ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 23 ਜੁਲਾਈ ਨੂੰ ਸਿੰਗਾਪੁਰ ਵਿਖੇ ਪ੍ਰਿੰਸੀਪਲਾਂ ਦੇ 2 ਹੋਰ ਬੈਚ ਟ੍ਰੇਨਿੰਗ ਲਈ ਜਾਣਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਇਸਰੋ ਪੰਜਾਬ ਵਿਚ ਅਪਣਾ ਸਪੇਸ ਮਿਊਜ਼ੀਅਮ ਬਣਾਉਣ ਬਾਰੇ ਸੋਚ ਰਿਹਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਅੱਗੇ ਵੀ ਇਸਰੋ ਦੀਆਂ 13 ਹੋਰ ਸੈਟੇਲਾਈਟਸ ਲਾਂਚ ਹੋਣਗੀਆਂ ਜਿਹਨਾਂ ਦੀ ਲਾਂਚਿੰਗ ਪੰਜਾਬ ਦੇ ਹੋਰ ਵਿਦਿਆਰਥੀ ਵੀ ਦੇਖਣਗੇ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਕੁੱਲ 30 ਬੱਚੇ ਸ੍ਰੀਹਰਿਕੋਟਾ ਵਿਚ ਚੰਦਰਯਾਨ-3 ਦੀ ਲਾਂਚਿੰਗ ਵੇਖਣ ਗਏ ਸਨ, ਇਨ੍ਹਾਂ ਵਿਚ 15 ਕੁੜੀਆਂ ਅਤੇ 15 ਮੁੰਡੇ ਸਨ।  

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਤੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਬੱਚਿਆਂ ਦੀ ਤਾਰੀਫ਼ ਵੀ ਕੀਤੀ। ਉਹਨਾਂ ਨੇ ਦੱਸਿਆ ਕਿ ਇਹਨਾਂ ਬੱਚਿਆਂ ਵਿਚੋਂ ਕੁੱਝ ਬੱਚੇ ਅਜਿਹੇ ਹਨ ਜਿਹਨਾਂ ਨੇ ਪ੍ਰਾਈਵੇਟ ਸਕੂਲ ਵਿਚੋਂ ਹਟ ਕੇ ਸਰਕਾਰੀ ਸਕੂਲਾਂ ਵਿਚ ਦਾਖਲਾ ਲਿਆ ਹੈ ਤੇ 3 ਬੱਚੇ ਅਜਿਹੇ ਹਨ ਜੋ 12ਵੀਂ ਤੋਂ ਬਾਅਦ ਵਿਦੇਸ਼ ਜਾਣਾ ਚਾਹੁੰਦੇ ਸੀ ਤੇ ਹੁਣ ਉਹਨਾਂ ਨੇ ਅਪਣਾ ਇਰਾਦਾ ਬਦਲ ਲਿਆ ਹੈ। 

ਇਸ ਮੌਕੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਵੇਖ ਕੇ ਪਰਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ। ਬੱਚਿਆਂ ਨੇ ਕਿਹਾ ਕਿ ਉਹ ਉਥੇ ਵਿਗਿਆਨੀਆਂ ਨਾਲ ਮਿਲੇ, ਉਨ੍ਹਾਂ ਨਾਲ ਗੱਲਬਾਤ ਕਰਕੇ ਅਤੇ ਚੰਦਰਯਾਨ-3 ਦੀ ਲਾਈਵ ਲਾਂਚਿੰਗ ਵੇਖ ਕੇ ਉਹਨਾਂ ਨੂੰ ਵਧੀਆ ਲੱਗਾ।