ਮੋਗਾ : ਮੋਗਾ ਵਿਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦਿਨ ਦਿਹਾੜੇ ਇਕ ਘਰ ਵਿਚ ਵੜ ਕੇ 4 ਹਮਲਾਵਾਰਾਂ ਨੇ ਇਕ ਬਜ਼ੁਰਗ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਮੋਗਾ ਦੀ ਵਾਰਡ ਨੰਬਰ 9 ਵਿਚ ਵਾਪਰੀ ਜਿੱਥੇ ਦਿਨ ਦਿਹਾੜੇ ਘਰ ਵਿਚ ਦਾਖਲ ਹੋ ਕੇ ਚਾਰ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਇਕ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ।
ਮ੍ਰਿਤਕ ਦੀ ਪਛਾਣ ਸੰਤੋਖ ਸਿੰਘ ਵਜੋਂ ਹੋਈ ਹੈ ਜਿਸ ਦੀ ਉਣ 60 ਸਾਲ ਦੱਸੀ ਜਾ ਰਹੀ ਹੈ। ਤਿੰਨ ਤੋਂ ਚਾਰ ਗੋਲ਼ੀਆਂ ਲੱਗਣ ਕਾਰਨ ਸੰਤੋਖ ਸਿੰਘ ਦੀ ਮੌਤ ਹੋ ਗਈ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਲਗਭਗ 12.15 ਵਜੇ ਚਾਰ ਅਣਪਛਾਤੇ ਹਮਲਾਵਰ ਘਰ ਵਿਚ ਦਾਖਲ ਹੋਏ ਅਤੇ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀ। ਇਸ ਗੋਲ਼ੀਬਾਰੀ ਵਿਚ ਸੰਤੋਖ ਸਿੰਘ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ।
ਵਾਰਦਾਤ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਕਤਲ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਇਸ ਵਾਰਦਾਤ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਹਥਿਆਰਾਂ ਨਾਲ ਲੈਸ ਚਾਰ ਹਮਲਾਵਰ ਪਹਿਲਾਂ ਘਰ ਵਿਚ ਦਾਖਲ ਹੁੰਦੇ ਹਨ ਅਤੇ ਫਿਰ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਵਾਰਦਾਤ ਤੋਂ ਬਾਅਦ ਹਮਲਾਵਰ ਫਰਾਰ ਹੁੰਦੇ ਵੀ ਨਜ਼ਰ ਆਏ।