Farmers Protest News : ਕਿਸਾਨਾਂ ਵਲੋਂ ਦਿੱਲੀ ਕੂਚ ਦਾ ਕੀਤਾ ਗਿਆ ਐਲਾਨ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Farmers Protest News : ਆਗੂ ਜਗਜੀਤ ਸਿੰਘ ਡੱਲੇਵਾਲ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਨਹੀਂ ਖੋਲ੍ਹਿਆ ਗਿਆ ਰਸਤਾ 

ਮੀਟਿੰਗ ਦੀ ਤਸਵੀਰ

Farmers Protest News : ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ । ਸ਼ੰਭੂ ਬਾਰਡਰ ਦਾ ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਕੂਚ ਕਰਾਂਗੇ।  

ਇਹ ਵੀ ਪੜੋ: Punjab Weather Update : ਪੰਜਾਬ ’ਚ ਬਾਰਿਸ਼ ਪੈਣ ਨਾਲ ਤਾਪਮਾਨ ’ਚ ਆਈ ਗਿਰਾਵਟ   

ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉਸ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਕਿਸਾਨਾਂ ਨੇ ਹਾਈਵੇਅ ਨਹੀਂ ਰੋਕੇ ਹਨ, ਅਸੀਂ ਤਾਂ ਦਿੱਲੀ ਜਾਣਾ ਚਾਹੁੰਦੇ ਹਾਂ, ਇਨ੍ਹਾਂ ਵਲੋਂ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ ਅਤੇ ਹਰਿਆਣਾ ਸਰਕਾਰ ਆਪਣੇ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਲਈ ਅਸੀਂ ਹਾਈ ਕੋਰਟ ਨੂੰ ਅਪੀਲ ਕਰਦੇ ਹਾਂ ਕੀ ਇਹ ਜਾਂਚ ਹਰਿਆਣਾ ਦੇ ਪੁਲਿਸ ਅਧਿਕਾਰੀ ਤੋਂ ਨਾ ਕਰਵਾਈ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਰਿਹਾਅ ਕਰੇ।

(For more news apart from  Delhi exodus announced by farmers News in Punjabi, stay tuned to Rozana Spokesman)