Navdeep Jalbera granted bail : ਵਾਟਰ ਕੈਨਨ ਬੁਆਏ ਨਵਦੀਪ ਜਲਬੇੜਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਦੀਪ ਜਲਬੇੜਾ ਮਾਰਚ ਮਹੀਨੇ ਤੋਂ ਅੰਬਾਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ

Navdeep Singh Jalbera

 Punjab News : ਕਿਸਾਨ ਅੰਦੋਲਨ ਦੌਰਾਨ ਵਾਟਰ ਕੈਨਨ ਬੁਆਏ ਵਜੋਂ ਮਸ਼ਹੂਰ ਹੋਏ ਜਲਬੇੜਾ ਪਿੰਡ ਦੇ ਨੌਜਵਾਨ ਕਿਸਾਨ ਨਵਦੀਪ ਸਿੰਘ ਜਲਬੇੜਾ ਨੂੰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਨਵਦੀਪ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਭਲਕੇ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਸੀ।

ਜਾਣਕਾਰੀ ਅਨੁਸਾਰ ਕਿਸਾਨਾਂ ਨੇ ਭਲਕੇ ਅੰਬਾਲਾ ਦੀ ਨਵੀਂ ਅਨਾਜ ਮੰਡੀ ਵਿੱਚ ਨਵਦੀਪ ਸਿੰਘ ਜਲਬੇੜਾ ਦੀ ਜ਼ਮਾਨਤ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰਨਾ ਸੀ ਅਤੇ ਐਸਪੀ ਦੇ ਘਿਰਾਓ ਦੀ ਚੇਤਾਵਨੀ ਦਿੱਤੀ ਸੀ। ਨਵਦੀਪ ‘ਤੇ ਸ਼ੰਭੂ ਸਰਹੱਦ 'ਤੇ ਪ੍ਰਦਰਸ਼ਨ ਦੌਰਾਨ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ ਅੱਜ ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਸਰਹੱਦ 'ਤੇ ਡਟੇ ਕਿਸਾਨਾਂ ਨੇ ਦਿੱਲੀ ਜਾਣ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ਵਿੱਚ ਮੀਟਿੰਗ ਤੋਂ ਬਾਅਦ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ।