Colonel Bath Assault Case News: ਕਰਨਲ ਬਾਠ ਕੁੱਟਮਾਰ ਮਾਮਲੇ ਦੀ CBI ਕਰੇਗੀ ਜਾਂਚ, ਹਾਈ ਕੋਰਟ ਨੇ ਸੁਣਾਇਆ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Colonel Bath Assault Case News: ਚੰਡੀਗੜ੍ਹ ਪੁਲਿਸ ਜਾਂਚ ਵਿੱਚ ਅਸਫ਼ਲ ਰਹੀ- ਹਾਈ ਕੋਰਟ

CBI to investigate Colonel Bath assault case

CBI to investigate Colonel Bath assault case: ਪਟਿਆਲਾ ਵਿਚ ਭਾਰਤੀ ਫ਼ੌਜ ਦੇ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਮਾਰਚ ਮਹੀਨੇ ਹੋਏ ਹਮਲੇ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ ਹੈ। ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ।

ਪਹਿਲਾਂ, ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪੀ ਗਈ ਸੀ, ਪਰ ਅਦਾਲਤ ਨੇ ਮੰਨਿਆ ਕਿ ਯੂਟੀ ਪੁਲਿਸ ਮਾਮਲੇ ਦੀ ਨਿਰਪੱਖ ਅਤੇ ਪ੍ਰਭਾਵਸ਼ਾਲੀ ਜਾਂਚ ਕਰਨ ਵਿੱਚ ਅਸਫ਼ਲ ਰਹੀ।

ਕਰਨਲ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅਦਾਲਤ ਦਾ ਇਹ ਫ਼ੈਸਲਾ ਰਾਹਤ ਵਾਲਾ ਹੈ ਕਿਉਂਕਿ ਹੁਣ ਉਮੀਦ ਹੈ ਕਿ ਸੱਚਾਈ ਸਾਹਮਣੇ ਆਵੇਗੀ। ਜਲਦੀ ਹੀ ਅਦਾਲਤ ਵਲੋਂ ਇਕ ਰਸਮੀ ਹੁਕਮ ਵੀ ਜਾਰੀ ਕੀਤਾ ਜਾਵੇਗਾ, ਜਿਸ ਵਿੱਚ ਇਹ ਵੀ ਸਪੱਸ਼ਟ ਹੋ ਜਾਵੇਗਾ ਕਿ ਸੀਬੀਆਈ ਨੂੰ ਜਾਂਚ ਕਿੰਨੀ ਦੇਰ ਵਿੱਚ ਪੂਰੀ ਕਰਨੀ ਹੈ।
 

"(For more news apart from “CBI to investigate Colonel Bath assault case, ” stay tuned to Rozana Spokesman.)