ਪੰਜਾਬ ਮੰਤਰੀ ਮੰਡਲ ਵਲੋਂ ਵਿਧਾਨ ਸਭਾ ਦਾ ਸਮਾਗਮ 24 ਅਗਸਤ ਤੋਂ 28 ਅਗਸਤ ਤੱਕ ਸੱਦਣ ਦਾ ਫੈਸਲਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਅਗਲਾ ਸਮਾਗਮ 24 ਅਗਸਤ ਤੋਂ 28 ਅਗਸਤ, 2018 ਤੱਕ ਸੱਦੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪੰਜਾਬ ਦੇ ਮੁੱਖ...

Punjab Vidhan Sabha session to be convened from Aug 24-28

ਚੰਡੀਗੜ੍ਹ :- ਪੰਜਾਬ ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਅਗਲਾ ਸਮਾਗਮ 24 ਅਗਸਤ ਤੋਂ 28 ਅਗਸਤ, 2018 ਤੱਕ ਸੱਦੇ ਜਾਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਦੇ ਫੈਸਲੇ ਦੇ ਅਨੁਸਾਰ ਪੰਜਾਬ ਦੇ ਰਾਜਪਾਲ ਨੂੰ ਭਾਰਤੀ ਸੰਵਿਧਾਨ ਦੀ ਧਾਰਾ 174 ਦੀ ਉਪ ਧਾਰਾ (1) ਦੇ ਅਨੁਸਾਰ 15 ਵੀ ਪੰਜਾਬ ਵਿਧਾਨ ਸਭਾ ਦਾ 5ਵਾਂ ਸੈਸ਼ਨ ਸੱਦਣ ਲਈ ਅਧਿਕਾਰਿਤ ਕੀਤਾ ਗਿਆ ਹੈ। ਇਸ ਦੀ ਵਿਸਤਿ੍ਤ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਸਮਾਗਮ 24 ਅਗਸਤ ਨੂੰ ਬਾਅਦ ਦੁਪਹਿਰ ਸ਼ਰਧਾਂਜਲੀਆਂ ਦੇ ਨਾਲ ਸ਼ੁਰੂ ਹੋਵੇਗਾ। 27 ਅਗਸਤ ਨੂੰ ਸਵੇਰ ਅਤੇ ਸ਼ਾਮ ਦੇ ਸੈਸ਼ਨ ਦੌਰਾਨ ਵਿਧਾਨਿਕ ਕੰਮਕਾਜ ਹੋਵੇਗਾ। 28 ਅਗਸਤ ਨੂੰ ਪ੍ਰਸਤਾਵਿਤ ਵਿਧਾਨਿਕ ਕਾਰਜ ਤੋਂ ਬਾਅਦ ਸਦਨ ਉਠਾ ਦਿੱਤਾ ਜਾਵੇਗਾ।