ਪੰਜਾਬ ਦੇ ਨੌਜਵਾਨਾਂ ਨੂੰ ਚੋਰ ਬਣਾਉਣ ਲੱਗੀ ਨਸ਼ਿਆਂ ਦੀ ਆਦਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿੱਚ ਇੱਕ ਪਾਸੇ ਨਸ਼ਿਆਂ ਕਾਰਨ ਨੌਜਵਾਨਾਂ ਦੀ ਲਗਾਤਾਰ ਮੌਤ ਹੋ ਰਹੀ ਹੈ ਤਾਂ ਦੂਜੇ ਪਾਸੇ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਪੂਰਤੀ ਲਈ ਵਾਰਦਾਤਾਂ ਕੀਤੀਆਂ ਜਾ ਰਹੀਆਂ ਹਨ।

Drugs in punjab

ਹੁਸ਼ਿਆਰਪੁਰ: ਪੰਜਾਬ ਵਿੱਚ ਜਿੱਥੇ ਇੱਕ ਪਾਸੇ ਨਸ਼ਿਆਂ ਕਾਰਨ ਨੌਜਵਾਨਾਂ ਦੀ ਲਗਾਤਾਰ ਮੌਤ ਹੋ ਰਹੀ ਹੈ, ਉਥੇ ਹੀ ਇਨ੍ਹਾਂ ਨਸ਼ੇੜੀ ਨੌਜਵਾਨਾਂ ਵੱਲੋਂ ਨਸ਼ਿਆਂ ਦੀ ਪੂਰਤੀ ਲਈ ਵੱਡੀਆਂ ਵਾਰਦਾਤਾਂ ਵੀ ਕੀਤੀਆਂ ਜਾ ਰਹੀਆਂ ਹਨ। ਕੁੱਝ ਅਜਿਹਾ ਹੀ ਸਾਹਮਣੇ ਆਇਆ ਹੈ ਹੁਸ਼ਿਆਰਪੁਰ ਵਿਖੇ, ਜਿੱਥੇ ਬੀਤੀ ਰਾਤ ਚੋਰੀ ਦੇ ਇਰਾਦੇ ਨਾਲ ਘਰ ਵੜੇ ਨੌਜਵਾਨ ਨੂੰ ਲੋਕਾਂ ਨੇ ਕਾਬੂ ਕਰ ਲਿਆ। ਕਾਬੂ ਕੀਤੇ ਗਏ ਨੌਜਵਾਨ ਨੂੰ ਲੋਕਾਂ ਨੇ ਰੱਸੀਆਂ ਨਾਲ ਬੰਨ ਦਿੱਤਾ।

ਇਸ ਦੌਰਾਨ ਜਦੋਂ ਲੋਕਾਂ ਨੇ ਉਸ ਕੋਲੋਂ ਪੁੱਛਗਿੱਛ ਕੀਤੀ ਤਾਂ ਨੌਜਵਾਨ ਨੇ ਕਿਹਾ ਕਿ ਨਸ਼ੇ ਵਿੱਚ ਉਸਨੂੰ ਕੁੱਝ ਪਤਾ ਨਹੀਂ ਚੱਲਿਆ ਅਤੇ ਉਸਦੇ ਸਾਥੀ ਉਸਨੂੰ ਛੱਡ ਕੇ ਫਰਾਰ ਹੋ ਗਏ ਸਨ। ਦੂਜੇ ਪਾਸੇ ਸਥਾਨਕ ਲੋਕਾਂ ਨੇ ਦੱਸਿਆ ਕਿ ਇਲਾਕੇ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਹੋ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਵੱਲੋਂ ਚੋਰਾਂ ਨੂੰ ਕਾਬੂ ਕਰਨ ਲਈ ਲਗਾਤਾਰ ਨਿਗ੍ਹਾ ਰੱਖੀ ਜਾ ਰਹੀ ਸੀ।

ਲੋਕਾਂ ਨੇ ਚੋਰ ਨੂੰ ਫੜ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ। ਇਸ ਦੌਰਾਨ ਜਦੋਂ ਪੁਲਿਸ ਨੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਔਰਤ ਦਾ ਨਾਂਅ ਵੀ ਸਾਹਮਣੇ ਆਇਆ, ਜੋ ਇਨ੍ਹਾਂ ਕੋਲੋਂ ਚੋਰੀ ਦਾ ਸਮਾਨ ਖਰੀਦਦੀ ਸੀ। ਪੁਲਿਸ ਨੇ ਉਸਨੂੰ ਵੀ ਕਾਬੂ ਕਰ ਲਿਆ ਹੈ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਨ੍ਹਾਂ ਦੇ ਹੋਰਨਾਂ ਸਾਥੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।