ਉਚੇਰੀ ਪੜ੍ਹਾਈ ਲਈ ਬਰੈਂਪਟਨ ਗਈ ਪੰਜਾਬਣ ਦੀ ਸੜਕ ਹਾਦਸੇ ਵਿਚ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬੀ ਪਰਵਾਸੀ

ਇਕ ਸਾਲ ਪਹਿਲਾਂ ਵਿਦੇਸ਼ ਗਈ ਸੀ ਮ੍ਰਿਤਕ ਲੜਕੀ

PHOTO

 

ਬਠਿੰਡਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ  ਵਿਚ ਜਾ ਪੈਂਦੇ ਹਨ।

ਇਹ ਵੀ ਪੜ੍ਹੋ: ਕੈਨੇਡਾ ਦੇ ਗੁਰਦੁਆਰਾ ਸਾਹਿਬ ’ਚੋਂ ਭੱਜੇ ਕੀਰਤਨੀਏ, ਧਾਰਮਿਕ ਯਾਤਰਾ ਲਈ ਗਏ ਸੀ ਵਿਦੇਸ਼ 

ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਪੰਜਾਬਣ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਉਚੇਰੀ ਪੜ੍ਹਾਈ ਲਈ ਇਕ ਸਾਲ ਪਹਿਲਾਂ ਹੀ ਕੈਨੇਡਾ ਦੇ ਬਰੈਂਪਟਨ ਗਈ ਸੀ।

ਇਹ ਵੀ ਪੜ੍ਹੋ: ਕੋਟਾ ’ਚ ਕੋਚਿੰਗ ਲੈ ਰਹੇ ਇਕ ਹੋਰ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ 

 ਮ੍ਰਿਤਕ ਦੀ ਪਹਿਚਾਣ ਜਸਮੀਨ ਕੌਰ ਗੋਦਾਰਾ ਵਜੋਂ ਹੋਈ ਹੈ। ਮ੍ਰਿਤਕ ਬਠਿੰਡਾ ਜ਼ਿਲ੍ਹਾ ਦੇ ਪਿੰਡ ਜਲਾਲ ਦੀ  ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ ਲੜਕੀ ਦਾ ਵਿਆਹ ਕਰਕੇ ਉਸ ਨੂੰ ਵਿਦੇਸ਼ ਭੇਜਿਆ ਗਿਆ ਸੀ। ਲੜਕੀ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹੈ।