Punjab News : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਚੁਕਾਈ ਅਹੁਦੇ ਦੀ ਸਹੁੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ

Punjab Governor Gulab Chand Kataria

Punjab News : ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ।

ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।