Ferozepur ’ਚ ਬੀਐਸਐਫ ਨੇ ਸ਼ੱਕੀ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਾਕਿਸਤਾਨੀ ਏਜੰਸੀਆਂ ਨਾਲ ਸਬੰਧ ਹੋਣ ਦਾ ਕੀਤਾ ਜਾ ਰਿਹਾ ਹੈ ਸ਼ੱਕ

BSF arrests suspect in Ferozepur

Ferozepur BSF news  : ਪੰਜਾਬ ਦੇ ਫਿਰੋਜ਼ਪੁਰ ’ਚ ਬੀ.ਐਸ. ਐਫ. ਨੇ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਇੱਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਸ਼ੱਕੀ ਦੇ ਸਰਹੱਦ ਪਾਰ ਪਾਕਿਸਤਾਨ ’ਚ ਸਬੰਧ ਹੋ ਸਕਦੇ ਹਨ। ਜਿਸ ਤੋਂ ਬਾਅਦ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਬੀਐਸਐਫ ਵੱਲੋਂ ਇਹ ਕਾਰਵਾਈ ਸਤਲੁਜ ਨਦੀ ਦੇ ਨੇੜੇ ਪਿੰਡ ਹਜਾਰਾ ’ਚ ਕੀਤੀ ਗਈ। ਸੂਤਰਾਂ ਅਨੁਸਾਰ ਬੀਐਸਐਫ ਨੂੰ ਪੁਖਤਾ ਜਾਣਕਾਰੀ ਮਿਲੀ ਸੀ ਕਿ ਸਰਹੱਦ ਪਾਰ ਤੋਂ ਕੋਈ ਗਤੀਵਿਧੀ ਕਰਨ ਦੀ ਕੋਸ਼ਿਸ਼ ਕੀਤੀ ਜਾ ਸਕਦੀ ਹੈ ਅਤੇ ਸਤਲੁਜ ਦੇ ਕੰਢੇ ਵੀ ਕੁਝ ਹਰਕਤ ਦੇਖੀ ਜਾ ਰਹੀ ਸੀ। ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਬੀ.ਐਸ.ਐਫ. ਨੇ ਇਲਾਕੇ ਨੂੰ ਘੇਰ ਲਿਆ ਅਤੇ ਕਾਰਵਾਈ ਕਰਦਿਆਂ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।

ਗ੍ਰਿਫਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸਬੰਧੀ ਬੀਐਸਐਫ ਵੱਲੋਂ ਫਿਲਹਾਲ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪਰ ਏਜੰਸੀਆਂ ਵੱਲੋਂ ਸ਼ੱਕੀ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੱਕ ਹੈ ਕਿ ਇਸ ਦਾ ਸਬੰਧ ਸਰਹੱਦ ਪਾਰ ਦੇ ਕਿਸੇ ਨੈੱਟਵਰਕ ਨਾਲ ਜੁੜਿਆ ਹੋ ਸਕਦਾ ਹੈ ਉਹ ਨਸ਼ੀਲੇ ਪਦਾਰਥਾਂ ਜਾਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੋ ਸਕਦਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਏਜੰਸੀਆਂ ਵੱਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।