ਸਕੂਲ ਵਿਦਿਆਰਥੀਆਂ ਨੇ ਪਿੰਡ ਭਗਵਾਸੀ 'ਚ ਲਾਏ ਬੂਟੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੰਗਲਾਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਭਗਵਾਸੀ ਦੇ ਸਰਕਾਰੀ ਸਕੂਲ ਵਿਚ ਬੂਟੇ ਵੰਡੇ ਗਏ ਤੇ ਸਕੂਲੀ ਵਿਦਿਆਰਥੀਆਂ ਅਤੇ

School students planted

ਡੇਰਾਬਸੀ : ਜੰਗਲਾਤ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਭਗਵਾਸੀ ਦੇ ਸਰਕਾਰੀ ਸਕੂਲ ਵਿਚ ਬੂਟੇ ਵੰਡੇ ਗਏ ਤੇ ਸਕੂਲੀ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੇ ਉਤਸ਼ਾਹ ਨਾਲ ਬੂਟੇ ਲਾਏ। ਬੂਟੇ ਹਾਸਲ ਕਰਨ ਵਾਲਿਆਂ ਵੱਲੋਂ ਵੱਧ ਤੋ ਵੱਧ ਬੂਟੇ ਲਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਦਾ ਅਹਿਦ ਵੀ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਵਣ ਮੰਡਲ ਅਫਸਰ ਗੁਰਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜਿੱਥੇ ਘਰ-ਘਰ ਹਰਿਆਲੀ ਮੁਹਿੰਮ ਨੂੰ ਵੱਡੀ ਗਿਣਤੀ ਵਿੱਚ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ,

ਉਥੇ ਮੁਫਤ ਬੂਟੇ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ 'ਆਈ ਹਰਿਆਲੀ ਐਪ' ਦੀ ਵਰਤੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਵਣ ਮੰਡ ਅਫ਼ਸਰ ਨੇ ਦੱਸਿਆ ਕਿ ਸਰਕਾਰੀ ਸਕੂਲ, ਭਗਵਾਸੀ ਵਿਚ ਵੀ ਬੂਟੇ ਲਗਾਏ ਗਏ, ਜਿਥੇ ਬੱਚਿਆਂ ਨੇ ਮੁਹਿੰਮ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਆਮ ਲੋਕਾਂ ਵੱਲੋਂ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ ।

ਜੋ ਕਿ ਪੰਜਾਬ ਦੇ ਵਾਤਾਵਰਨ ਵਿੱਚ ਚੰਗੀ ਤਰ÷ ਾਂ ਵਧਦੇ-ਫੁਲਦੇ ਹਨ ਅਤੇ ਵਾਤਾਵਰਨ ਦੀ ਬਿਹਤਰੀ ਵਿੱਚ ਭਰਵਾਂ ਯੋਗਦਾਨ ਪਾਉਂਦੇ ਹਨ। ਬੂਟੇ ਪ੍ਰਾਪਤ ਕਰਨ ਵਾਲੇ ਲੋਕਾਂ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਸ਼ੁਰੂ ਕੀਤੀ ਗਈ ਘਰ-ਘਰ ਹਰਿਆਲੀ ਮੁਹਿੰਮ ਪੰਜਾਬ ਦੇ ਵਾਤਾਵਰਨ ਦੀ ਸੰਭਾਲ ਵਿੱਚ ਵੱਡਾ ਯੋਗਦਾਨ ਪਾਵੇਗੀ।