ਕਿਸਾਨਾਂ ਦੇ ਹੱਕ 'ਚ ਨਿੱਤਰੇ ਆੜ੍ਹਤੀਏ, ਮਜ਼ਦੂਰ ਤੇ ਹੋਰ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦੇ ਹੱਕ 'ਚ ਨਿੱਤਰੇ ਆੜ੍ਹਤੀਏ, ਮਜ਼ਦੂਰ ਤੇ ਹੋਰ

image

ਕੋਟਕਪੂਰਾ, 15 ਸਤੰਬਰ (ਗੁਰਿੰਦਰ ਸਿੰਘ) : ਰਾਸ਼ਟਰੀ ਰਾਜ ਮਾਰਗ ਨੰਬਰ 54 'ਤੇ ਸਥਿਤ ਪਿੰਡ ਟਹਿਣਾ ਵਿਖੇ ਆਵਾਜਾਈ ਠੱਪ ਕਰਦਿਆਂ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦਾ ਸਾਥ ਦੇਣ ਲਈ ਆਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਉਕਤ ਕਿਸਾਨ, ਆੜ੍ਹਤੀਏ, ਮਜ਼ਦੂਰਾਂ ਸਮੇਤ ਹਰ ਵਰਗ ਨੂੰ ਪ੍ਰਭਾਵਿਤ ਕਰਨ ਵਾਲੇ ਆਰਡੀਨੈਂਸ ਤੁਰਤ ਵਾਪਸ ਲੈਣ ਦੀ ਮੰਗ ਕੀਤੀ। ਅਪਣੇ ਸੰਬੋਧਨ ਦੌਰਾਨ ਕਿਸਾਨ ਆਗੂਆਂ ਦੇ ਨਾਲ-ਨਾਲ 'ਆਪ' ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਊਧਮ ਸਿੰਘ ਔਲਖ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਨਵੇਂ ਖੇਤੀ ਆਰਡੀਨੈਂਸ ਕਿਸਾਨ ਮਾਰੂ ਹਨ ਅਤੇ ਇਸ ਦਾ ਕਿਸਾਨਾਂ ਦੇ ਨਾਲ-ਨਾਲ ਆਮ ਲੋਕਾਂ ਉੱਪਰ ਵੀ ਅਸਰ ਪਵੇਗਾ। ਆਰਡੀਨੈਂਸਾਂ ਵਿਰੁਧ ਕਿਸਾਨਾਂ ਦੇ ਸੰਘਰਸ਼ 'ਚ ਆੜ੍ਹਤੀਆ ਐਸੋਸੀਏਸ਼ਨ, ਦੁਕਾਨਦਾਰ, ਵਪਾਰੀ ਅਤੇ ਮਜ਼ਦੂਰ ਵੀ ਸ਼ਾਮਲ ਹੋਏ। ਜਦਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਮੁੱਖ ਸਕੱਤਰੇਤ 'ਚ ਕੰਮ ਕਰਦੇ ਅਰਜ਼ੀ ਨਵੀਸ, ਅਸ਼ਟਾਮ ਫ਼ਰੋਸ਼, ਟਾਈਪਿਸਟ ਆਦਿ ਵੀ ਕਿਸਾਨਾਂ ਦੇ ਹੱਕ 'ਚ ਨਿੱਤਰੇ।