ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਲੋਂ ਸਿੱਖ ਸੰਗਤ 'ਤੇ ਹਮਲਾ ਕਰਨਾ ਅਤਿ ਨਿੰਦਣਯੋਗ : ਰੰਧਾਵਾ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਲੋਂ ਸਿੱਖ ਸੰਗਤ 'ਤੇ ਹਮਲਾ ਕਰਨਾ ਅਤਿ ਨਿੰਦਣਯੋਗ : ਰੰਧਾਵਾ

image

ਅੰਮ੍ਰਿਤਸਰ, 15 ਸਤੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਵਿਖੇ ਸਿੱਖ ਸੰਗਤ ਉਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫ਼ੋਰਸ ਵਲੋਂ ਕੀਤੇ ਹਿੰਸਕ ਹਮਲੇ ਅਤੇ ਗਾਲੀ ਗਲੋਚ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਇਹ ਸਿੱਖ ਸੰਗਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗ਼ਾਇਬ ਹੋਏ ਪਾਵਨ ਸਰੂਪਾਂ ਬਾਰੇ ਮੁਕੰਮਲ ਜਾਣਕਾਰੀ ਅਤੇ ਗੁਨਾਹਗਾਰਾਂ ਵਿਰੁਧ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੀ ਸੀ। ਰੰਧਾਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਜਵਾਬ ਮੰਗਿਆ ਹੈ ਕਿ ਉਹ ਕਿਸ ਦੇ ਦਬਾਅ ਹੇਠ ਟਾਸਕ ਫ਼ੋਰਸ ਨੂੰ ਸਿੱਖ ਸੰਗਤ ਨੂੰ ਨਿਸ਼ਾਨਾ ਬਣਾਉਣ ਲਈ ਉਕਸਾ ਰਹੇ ਹਨ।
ਅੱਜ ਇਥੇ ਜਾਰੀ ਇਕ ਬਿਆਨ ਵਿਚ ਸ. ਰੰਧਾਵਾ ਨੇ ਇਸ ਘਿਨਾਉਣੀ ਕਾਰਵਾਈ ਨੂੰ ਸਿੱਖਾਂ ਦੇ ਹਿਰਦੇ ਵਲੂੰਧਰਨ ਵਾਲਾ ਅਤੇ ਨਾਮਾਫ਼ੀ