ਸ਼੍ਰੋਮਣੀ ਕਮੇਟੀਤੇਸਿੱਖਜਥੇਬੰਦੀਆਂਸੰਗਤਾਂਦੀਆਂਭਾਵਨਾਵਾਂਨੂੰਧਿਆਨਵਿਚਰੱਖ ਕੇ ਫ਼ੈਸਲਾ ਕਰਨ : ਧਰਮੀ ਫ਼ੌਜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖ ਕੇ ਫ਼ੈਸਲਾ ਕਰਨ : ਧਰਮੀ ਫ਼ੌਜੀ

image

ਧਾਰੀਵਾਲ, 16 ਸਤੰਬਰ (ਇੰਦਰ ਜੀਤ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਤਿਕਾਰ ਕਮੇਟੀਆਂ ਦੌਰਾਨ ਕਲ ਹੋਏ ਟਕਰਾਅ ਕਾਰਨ ਜਿਥੇ ਸਿੱਖ ਕੌਮ ਦੀ ਭਾਵਨਾ ਨੂੰ ਠੇਸ ਪਹੁੰਚੀ ਹੈ ਉਥੇ ਹੀ ਸਿੱਖ ਵਿਰੋਧੀ ਤਾਕਤਾਂ ਨੂੰ ਸਿੱਖ ਵਿਰੋਧੀ ਗਤੀਵਿਧੀਆਂ ਕਰਨ ਦੀ ਹੱਲਾ-ਸ਼ੇਰੀ ਮਿਲਦੀ ਹੈ ਜੋ ਕਿ ਇਸ ਤਰ੍ਹਾਂ ਨਹੀਂ ਹੋਣਾ ਚਾਹੀਦਾ। ਇਹ ਵਿਚਾਰ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ, ਵਾਈਸ ਪ੍ਰਧਾਨ ਰਣਧੀਰ ਸਿੰਘ, ਖ਼ਜ਼ਾਨਚੀ ਸੁਖਦੇਵ ਸਿੰਘ, ਪੰਜਾਬ ਪ੍ਰਧਾਨ ਮੇਵਾ ਸਿੰਘ ਛੋਟੇਪੁਰ, ਜ਼ਿਲ੍ਹਾ ਪ੍ਰਧਾਨ ਸਵਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਲਜ਼ਾਰ ਸਿੰਘ ਆਦਿ ਨੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਘਟਨਾਕ੍ਰਮ ਦਾ ਮੌਕੇ ਉਤੇ ਜਾ ਕੇ ਜਾਇਜ਼ਾ ਲੈਣ ਉਪਰੰਤ ਧਾਰੀਵਾਲ ਵਿਖੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਸਰੂਪਾਂ ਸਬੰਧੀ ਸਿੱਖ ਜਥੇਬੰਦੀਆਂ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਏ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ਨਾਲ ਹੋਇਆ ਟਕਰਾਅ ਬਹੁਤ ਮੰਦਭਾਗਾ ਹੈ ਜਿਸ ਦਾ ਸਿੱਖ ਕੌਮ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ ।

image