ਕੋਰੋਨਾ ਕਾਰਨ ਬੇਰੁਜ਼ਗਾਰ ਹੋਏ ਲੋਕਾਂ ਨੂੰ 15 ਹਜ਼ਾਰ ਰੁਪਏ ਭੱਤਾ ਦੇਵੇ ਸਰਕਾਰ

ਏਜੰਸੀ

ਖ਼ਬਰਾਂ, ਪੰਜਾਬ

ਕੋਰੋਨਾ ਕਾਰਨ ਬੇਰੁਜ਼ਗਾਰ ਹੋਏ ਲੋਕਾਂ ਨੂੰ 15 ਹਜ਼ਾਰ ਰੁਪਏ ਭੱਤਾ ਦੇਵੇ ਸਰਕਾਰ

image

ਨਵੀਂ ਦਿੱਲੀ, 15 ਸਤੰਬਰ : ਸੰਸਦ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ  ਮੰਗਲਵਾਰ ਨੂੰ ਰਾਜ ਸਭਾ 'ਚ ਸਮਾਜਵਾਦੀ ਪਾਰਟੀ ਮੈਂਬਰ ਰਾਮ ਗੋਪਾਲ ਯਾਦਵ ਨੇ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਵੱਡੇ ਪੱਧਰ 'ਤੇ ਲੋਕਾਂ ਦੇ ਬੇਰੁਜ਼ਗਾਰ ਹੋਣ ਅਤੇ ਖ਼ੁਦਕੁਸ਼ੀ ਦੇ ਵਧਦੇ ਰੁਝਾਨ ਦਾ ਮੁੱਦਾ ਚੁਕਿਆ। ਯਾਦਵ ਨੇ ਕੋਰੋਨਾ ਵਾਇਰਸ ਨੂੰ ਫ਼ੈਲਣ ਤੋਂ ਰੋਕਣ ਲਈ ਲਾਗੂ ਕੀਤੀ ਗਈ ਤਾਲਾਬੰਦੀ ਕਾਰਨ ਆਪਣੀ ਰੋਜ਼ੀ-ਰੋਟੀ ਗਵਾਉਣ ਵਾਲੇ ਲੋਕਾਂ ਨੂੰ ਹਰ ਮਹੀਨੇ 15 ਹਜ਼ਾਰ ਰੁਪਏ ਭੱਤਾ ਦੇਣ ਦੀ ਸਰਕਾਰ ਨੂੰ ਬੇਨਤੀ ਕੀਤੀ।