ਖ਼ੁਸ਼ਖ਼ਬਰੀ! ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਲਈ ਨਿਕਲੀਆਂ ਭਰਤੀਆਂ, ਜਲਦ ਕਰੋ ਅਪਲਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਲਈ ਸੂਚਨਾ ਜਾਰੀ ਕੀਤੀ ਹੈ।

Punjab Pre Primary Teacher Recruitment 2021

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ (Punjab School Education Department) ਨੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਲਈ ਸੂਚਨਾ ਜਾਰੀ ਕੀਤੀ ਹੈ। ਚਾਹਵਾਨ ਅਤੇ ਯੋਗ ਉਮੀਦਵਾਰ ਇਹਨਾਂ ਭਰਤੀਆਂ ਲਈ ਸਕੂਲ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ educationrecruitmentboard.com ’ਤੇ ਅਪਲਾਈ ਕਰ ਸਕਦੇ ਹਨ।

ਕੁੱਲ ਅਸਾਮੀਆਂ

ਨੋਟੀਫਿਕੇਸ਼ਨ ਮੁਤਾਬਕ ਪੰਜਾਬ (Punjab Pre Primary Teacher Recruitment 2021) ਦੇ ਸਕੂਲਾਂ ਵਿਚ 8393 ਖਾਲੀ ਅਸਾਮੀਆਂ ’ਤੇ ਭਰਤੀ ਲਈ ਨੌਕਰੀਆਂ ਕੱਢੀਆਂ ਗਈਆਂ ਹਨ।

ਆਖਰੀ ਤਰੀਕ

ਇਹਨਾਂ ਅਸਾਮੀਆਂ ਲਈ ਆਨਲਾਈਨ ਅਪਲਾਈ ਕਰਨ ਦੀ ਆਖਰੀ ਤਰੀਕ 11 ਅਕਤੂਬਰ 2021 ਹੈ।

ਉਮਰ ਸੀਮਾ

ਇਹਨਾਂ ਅਸਾਮੀਆਂ ਲਈ ਉਮੀਦਵਾਰ ਦੀ ਉਮਰ 18 ਤੋਂ 37 ਸਾਲ ਹੋਣੀ ਚਾਹੀਦੀ ਹੈ। ਉਮਰ ਵਿਚ ਛੋਟ ਨਿਯਮਾਂ ਅਨੁਸਾਰ ਲਾਗੂ ਹੋਵੇਗੀ।

ਵਿਦਿਅਕ ਯੋਗਤਾ

ਇਹਨਾਂ ਅਸਾਮੀਆਂ ਲਈ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਜਮਾਤ ਦੀ ਪ੍ਰੀਖਿਆ ਵਿਚ ਘੱਟੋ ਘੱਟ 45 ਫੀਸਦ ਅੰਕਾਂ ਨਾਲ ਪਾਸ ਹੋਣਾ ਚਾਹੀਦਾ ਹੈ ਜਾਂ ਨਰਸਰੀ ਟੀਚਰ ਐਜੂਕੇਸ਼ਨ ਦਾ ਡਿਪਲੋਮਾ ਪਾਸ ਹੋਵੇ। ਉਮੀਦਵਾਰ ਨੇ ਦਸਵੀਂ ਜਮਾਤ ਤੱਕ ਪੰਜਾਬੀ ਪੜ੍ਹੀ ਹੋਵੇ।