Punjab Vigilance Bureau ਸਾਹਮਣੇ ਪੇਸ਼ ਨਹੀਂ ਹੋਏ ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ
ਗਜਪਤ ਸਿੰਘ ਨੂੰ 16 ਸਤੰਬਰ ਨੂੰ ਪੇਸ਼ ਹੋਣ ਲਈ ਭੇਜਿਆ ਗਿਆ ਸੀ ਸੰਮਨ
Punjab Vigilance Bureau news : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਇਕ ਨਵਾਂ ਮੋੜ ਆਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਮਜੀਠੀਆ ਦੇ ਰਿਸ਼ਤੇਦਾਰ (ਉਨ੍ਹਾਂ ਦੀ ਪਤਨੀ ਦੇ ਭਰਾ) ਗਜਪਤ ਸਿੰਘ ਗਰੇਵਾਲ ਨੂੰ ਦੋ ਵਾਰ ਪੇਸ਼ ਹੋਣ ਲਈ ਸੰਮਨ ਭੇਜੇ ਜਾ ਚੁੱਕੇ ਹਨ। ਜਾਣਕਾਰੀ ਅਨੁਸਾਰ ਅਧਿਕਾਰੀਆਂ ਵਲੋਂ ਗੱਜਪਤ ਸਿੰਘ ਨੂੰ ਮੁੜ ਮੰਗਲਵਾਰ ਨੂੰ 11 ਵਜੇ ਪੇਸ਼ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਕਰੀਬ ਪੌਣੇ ਦੋ ਘੰਟੇ ਬੀਤ ਜਾਣ ਦੇ ਬਾਵਜੂਦ ਵੀ ਗਰੇਵਾਲ ਇਸ ਕੇਸ ਸਬੰਧਤ ਅਫਸਰ ਅੱਗੇ ਪੇਸ਼ ਨਹੀਂ ਹੋਏ ਹਨ।
ਪੁਲਿਸ ਸੂਤਰਾਂ ਅਨੁਸਾਰ ਗਜਪਤ ਸਿੰਘ ਨੂੰ ਵਿਜੀਲੈਂਸ ਦੇ ਮੁਹਾਲੀ ਸਥਿਤ ਥਾਣਾ ਫਲਾਇੰਗ ਸਕੂਐਡ-1 ਵਿਖੇ ਆਉਣ ਲਈ ਕਿਹਾ ਗਿਆ ਸੀ ਪਰੰਤੂ ਅੱਜ ਸਵੇਰ ਤੋਂ ਹੀ ਉਹ ਨਾ ਤਾਂ ਪੰਜਾਬ ਵਿਜੀਲੈਂਸ ਭਵਨ ਵਿਖੇ ਅਤੇ ਨਾ ਹੀ ਥਾਣੇ ਵਿਖੇ ਆਉਂਦੇ ਹੋਏ ਨਜ਼ਰ ਆਏ ਹਨ। ਇਸ ਦੇ ਨਾਲ ਹੀ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਗਜਪਤ ਸਿੰਘ ਦੀ ਹਾਜ਼ਰੀ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।