Tragic accident in Gurdwara Sahib
ਲੁਧਿਆਣਾ: ਧਰਮਪੁਰਾ ਇਲਾਕੇ ਦੇ ਗੁਰਦੁਆਰਾ ਸਾਹਿਬ ਵਿਚ ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ ਚਾਰ ਸੇਵਾਦਾਰਾਂ ਨੂੰ ਕਰੰਟ ਲੱਗ ਗਿਆ। ਇਸ ਕਾਰਨ ਇੱਕ ਸੇਵਾਦਾਰ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਹਾਦਸੇ ’ਚ ਮਾਰੇ ਗਏ ਵਿਅਕਤੀ ਦਾ ਨਾਂ ਕਾਲੂ ਦੱਸਿਆ ਜਾ ਰਿਹਾ ਹੈ, ਜਦੋਂ ਕਿ ਗੰਭੀਰ ਜ਼ਖਮੀਆਂ ਦੇ ਨਾਂ ਰਾਮਦੀਨ, ਰਾਜੂ ਮਦਾਨ ਅਤੇ ਜਗਜੀਤ ਸਿੰਘ ਢੱਲ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਸੇਵਾਦਾਰ ਗੁਰਦੁਆਰਾ ਸਾਹਿਬ ’ਚ ਨਿਸ਼ਾਨ ਸਾਹਿਬ ਦਾ ਚੋਲਾ ਬਦਲ ਰਹੇ ਸਨ, ਇਸ ਦੌਰਾਨ ਬਿਜਲੀ ਦੇ ਤੇਜ਼ ਝਟਕੇ ਕਾਰਨ ਚਾਰੇ ਸੇਵਾਦਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸੰਗਤ ਨੇ ਇਲਾਜ ਲਈ ਇਲਾਕੇ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ।