‘‘ਕਾਤਲ ਪੁਲਿਸ ਵਾਲਿਆਂ ਨੂੰ ਛੱਡਣਾ ਪੀੜਤਾਂ ਨਾਲ ਕੋਝਾ ਮਜ਼ਾਕ ਹੋਵੇਗਾ’’-ਸੁਖਪਾਲ ਖਹਿਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਖਪਾਲ ਖਹਿਰਾ ਦਾ ਸਰਕਾਰ ’ਤੇ ਤਿੱਖਾ ਨਿਸ਼ਾਨਾ , ਕਰਤਾਰਪੁਰ ਲਾਂਘੇ ’ਤੇ 20 ਡਾਲਰ ਫ਼ੀਸ ਨੂੰ ਦੱਸਿਆ ਸਹੀ

Sukhpal Singh Khaira

ਪੰਜਾਬ- ਪੰਜਾਬ ਸਰਕਾਰ ਵੱਲੋਂ ਫ਼ਰਜ਼ੀ ਮੁਠਭੇੜ ਦੇ ਮਾਮਲੇ ਵਿਚ ਫੜੇ ਗਏ ਪੰਜ ਪੁਲਿਸ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ। ਭਾਵੇਂ ਕਿ ਸਰਕਾਰ ਵੱਲੋਂ ਉਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਨਾਮ ਨਹੀਂ ਦੱਸੇ ਗਏ ਪਰ ਸੁਖਪਾਲ ਖਹਿਰਾ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਸਰਕਾਰ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਛੱਡਣ ਜਾ ਰਹੀ ਹੈ।

ਉਹ ਖਾਲੜਾ ਦੇ ਕਤਲ ਨਾਲ ਸਬੰਧਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਪਰਿਵਾਰਾਂ ਦਾ ਕੀ ਹਾਲ ਹੋਵੇਗਾ, ਜਿਨ੍ਹਾਂ ਨੇ ਲੰਬੀ ਜੱਦੋ ਜਹਿਦ ਮਗਰੋਂ ਇਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਸਜ਼ਾ ਦਿਵਾਈ ਸੀ ਪਰ ਸਰਕਾਰ ਇਨ੍ਹਾਂ ਨੂੰ ਛੱਡ ਕੇ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕਰਨ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਰਤਾਰਪੁਰ ਸਾਹਿਬ ਦੇ ਲਾਂਘੇ ’ਤੇ ਭਾਜਪਾ ਅਤੇ ਹੋਰ ਹਿੰਦੂ ਨੇਤਾਵਾਂ ਦੇ ਬਿਆਨਾਂ ’ਤੇ ਬੋਲਦਿਆਂ ਆਖਿਆ

ਕਿ ਇਹ ਬਿਆਨਬਾਜ਼ੀਆਂ ਮਹਿਜ਼ ਕਰਤਾਰਪੁਰ ਦੇ ਲਾਂਘੇ ਨੂੰ ਬੰਦ ਕਰਵਾਉਣ ਲਈ ਹੋ ਰਹੀਆਂ ਹਨ। ਉਨ੍ਹਾਂ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਲਈ ਰੱਖੀ 20 ਡਾਲਰ ਦੀ ਫ਼ੀਸ ਨੂੰ ਸਹੀ ਦੱਸਿਆ। ਦੱਸ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਪਾਕਿਸਤਾਨ ਵੱਲੋਂ ਖ਼ਾਲਿਸਤਾਨੀਆਂ ਨੂੰ ਸੱਦਾ ਦੇਣ, ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਕਿ ਨਾ ਜਾਣ ਦੇ ਬਿਆਨ ਅਤੇ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਦੇ ਮੁੱਦੇ ’ਤੇ ਵੀ ਅਪਣੀ ਪ੍ਰਤੀਕਿਰਿਆ ਦਿੱਤੀ।