ਡੇਰਾ ਪ੍ਰੇਮੀ ਪਰਵਾਰ ਆਇਆ ਗੁਰੂ ਗ੍ਰੰਥ ਸਾਹਿਬ ਦੀ ਸ਼ਰਨ 'ਚ
ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਵਸ ਨੂੰ ਸਰਮਪਤ ਭਾਈ ਗੁਰਮੀਤ ਸਿੰਘ ਆਪਣੇ ਗ੍ਰਹਿ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ
ਮੋਗਾ (ਕੁਲਵਿੰਦਰ ਸਿੰਘ) : ਗੁਰਮਤਿ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੇਅੰਤ ਸਿੰਘ ਨਗਰ ਵਾਸੀ ਪਰਮਜੀਤ ਸਿੰਘ ਜੋ ਕਿ ਸਰਸੇ ਵਾਲੇ ਡੇਰੇ ਦੇ ਪ੍ਰੇਮੀ ਸਨ। ਭਾਈ ਗੁਰਮੀਤ ਸਿੰਘ ਅਤੇ ਗੁਰਦੁਆਰਾ ਮਾਈ ਜਾਨਕੀ ਦੇ ਹੈਡ ਗ੍ਰੰਥੀ ਗਿਆਨੀ ਜੋਰਾ ਸਿੰਘ, ਗਿਆਨੀ ਗੁਰਪ੍ਰੀਤ ਸਿੰਘ ਚੀਮਾ ਦੀ ਪ੍ਰੇਰਨਾ ਸਦਕਾ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ਰਨ ਵਿਚ ਆਏ ਗਏ ਹਨ।
ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਦਿਵਸ ਨੂੰ ਸਰਮਪਤ ਭਾਈ ਗੁਰਮੀਤ ਸਿੰਘ ਆਪਣੇ ਗ੍ਰਹਿ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਇਸ ਮੋਕੇ ਗੁਰਮਿਤ ਰਾਗੀ ਗ੍ਰੰਥੀ ਸਭਾਂ ਜ਼ਿਲ੍ਹਾ ਮੋਗਾ ਅਤੇ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਕਮੇਟੀ ਅਤੇ ਗੁਰਦੁਆਰਾ ਮਾਈ ਜਾਨਕੀ ਪ੍ਰਬੰਧਕ ਕਮੇਟੀ ਦੀ ਮੌਜੁਦਗੀ ਸਮੇਂ ਪਰਮਜੀਤ ਸਿੰਘ ਸਮੂਹ ਪਰਿਵਾਰ ਸਮੇਤ ਜੱਥੇ ਬੰਦੀਆਂ ਵਲੋਂ ਸਿਰੋਪਾਓ ਦੇ ਕੇ ਗੁਰੂ ਘਰ ਨਾਲ ਜੋੜਿਆ।
ਇਸ ਮੌਕੇ ਪਰਮਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਪਰਵਾਰ ਸ਼ੀ੍ਰ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਸੰਗਤਾਂ ਦੀ ਮੌਜੂਦਗੀ ਵਿਚ ਮਾਫ਼ੀ ਮੰਗਦਾ ਹੈ ਤੇ ਸਦਾ ਗੁਰੂ ਘਰ ਨਾਲ ਜੁੜਿਆ ਰਹੇਗਾ। ਇਸ ਮੌਕੇ ਗੁਰਮਿਤ ਰਾਗੀ ਗ੍ਰੰਥੀ ਸਭਾ ਜ਼ਿਲ੍ਹਾ ਪ੍ਰਧਾਨ ਭਾਈ ਰਣਜੀਤ ਸਿੰਘ, ਸ਼ਹਿਰੀ ਪ੍ਰਧਾਨ ਭਾਈ ਇਕਬਾਲ ਸਿੰਘ, ਪੱ੍ਰੈਸ ਸਕੱਤਰ ਭਾਈ ਹਰਜਿੰਦਰ ਸਿੰਘ ਬੱਡੂਵਾਲੀਆ, ਜਨਰਲ ਸਕੱਤਰ ਗਿਆਨੀ ਸੁਖਵੰਤ ਸਿੰਘ, ਮੀਤ ਪ੍ਰਧਾਨ ਰਣਵੀਰ ਸਿੰਘ, ਵਾਇਸ ਸਕੱਤਰ ਭਾਈ ਜਗਸੀਰ ਸਿੰਘ, ਮੁੱਖ ਸਲਾਹਕਾਰ ਭਾਈ ਜਗਰੂਪ ਸਿੰਘ, ਸਾਬਕਾ ਪ੍ਰਧਾਨ ਭਾਈ ਹਰਨੇਕ ਸਿੰਘ ਬਲਖੰਡੀ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ।