19 ਅਕਤੂਬਰ ਤੋਂ ਪੰਜਾਬ 'ਚ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ ਖੁੱਲਣਗੇ ਸਕੂਲ-ਸਿੱਖਿਆ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਕੂਲ ਖੋਲ੍ਹਣ ਮੌਕੇ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਨੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

Vijay Inder Singla

ਚੰਡੀਗੜ੍ਹ- ਕੇਂਦਰ ਸਰਕਾਰ ਨੇ ਸਕੂਲ ਖੋਲ੍ਹਣ ਨੂੰ ਲੈ ਕੇ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਦੇ ਤਹਿਤ ਸ਼ਹਿਰ ਵਿੱਚ ਕੰਟੇਨਮੈਂਟ ਜ਼ੋਨ ਤੋਂ ਬਾਹਰ ਸਕੂਲ ਸਖ਼ਤ ਕੋਵਿਡ-19 ਨਿਯਮਾਂ ਨਾਲ ਮੁੜ ਖੋਲ੍ਹੇ ਜਾ ਰਹੇ ਹੈ।  ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 9ਵੀਂ ਤੋਂ 12ਵੀਂ ਕਲਾਸ ਨੂੰ ਹੀ ਆਗਿਆ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਤੀ ਕਲਾਸ 20 ਤੋਂ ਵੱਧ ਵਿਦਿਆਰਥੀਆਂ ਦੀ ਆਗਿਆ ਨਹੀਂ ਹੈ।

ਉਨ੍ਹਾਂ ਕਿਹਾ ਕਿ ਸਕੂਲ ਖੋਲ੍ਹਣ ਮੌਕੇ ਕੋਵਿਡ-19 ਮਹਾਂਮਾਰੀ ਸਬੰਧੀ ਸਾਵਧਾਨੀਆਂ ਸਹੀ ਤਰੀਕੇ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਸਿਖਿਆ ਅਧਿਕਾਰੀਆਂ ਅਤੇ ਸਕੂਲ ਅਥਾਰਟੀਆਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ। ਸਕੂਲ ਸਿੱਖਿਆਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਮੁੜ ਖੋਲ੍ਹਣ ਤੋਂ ਬਾਅਦ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੋਵੇਗੀ ਅਤੇ ਸਕੂਲਾਂ ਵਿਚ ਐਸ.ਓ.ਪੀਜ਼. ਲਾਗੂ ਕਰਵਉਣ ਲਈ ਸਿਖਿਆ ਵਿਭਾਗ ਦੇ ਅਧਿਕਾਰੀਆਂ ਦੀਆਂ ਵਿਸ਼ੇਸ਼ ਟੀਮਾਂ ਕਾਇਮ ਕੀਤੀਆਂ ਜਾਣਗੀਆਂ।