ਮੁਹਾਲੀ ਪੁਲਿਸ ਨੂੰ ਮਿਲੀ ਸਫਲਤਾ, ਬੰਬੀਹਾ ਗੈਂਗ ਦੇ ਦੋ ਗੁਰਗੇ ਹਥਿਆਰਾਂ ਸਮੇਤ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮਾਂ ਕੋੋਲੋਂ 7 ਪਿਸਤੌਲ ਅਤੇ 8 ਜਿੰਦਾ ਕਾਰਤੂਸ ਵੀ ਹੋਏ ਬਰਾਮਦ

photo

 

ਚੰਡੀਗੜ੍ਹ: ਮੁਹਾਲੀ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਗੁਰਗਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇਨ੍ਹਾਂ ਗੈਂਗਸਟਰਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਗੁਰਵਿੰਦਰ ਸਿੰਘ ਉਰਫ਼ ਗੁਰੀ ਅਤੇ ਗੌਤਮ ਕੁਮਾਰ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 7 ਪਿਸਤੌਲ ਅਤੇ 8 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।  

ਦੋਵਾਂ ਨੂੰ ਗੁਰਜੰਟ ਸਿੰਘ ਉਰਫ ਜੰਟਾ ਦੀ ਨਿਸ਼ਾਨਦੇਹੀ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਗੁਰਜੰਟ ਸਿੰਘ ਉਹੀ ਮੁਲਜ਼ਮ ਹੈ ਜਿਸ ਨੇ ਹਿਮਾਚਲ ਵਿੱਚ ਵਿੱਕੀ ਮਿੱਡੂਖੇੜਾ ਦੇ ਸ਼ੂਟਰਾਂ ਨੂੰ ਛੁਡਾਉਣ ਦੀ ਕੋਸ਼ਿਸ਼ ਕੀਤੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਮੁਹਾਲੀ ਵਿੱਚ ਪਹਿਲਾਂ ਵੀ ਫਿਰੌਤੀ ਮੰਗਣ ਦੇ ਕੇਸ ਦਰਜ ਹਨ।