ਅੰਮ੍ਰਿਤਸਰ 'ਚ ਦਰਦਨਾਕ ਹਾਦਸਾ, ਕਾਰ-ਮੋਟਰਸਾਈਕਲ ਦੀ ਟੱਕਰ, 1 ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘਟਨਾ ਦੀ CCTV ਆਈ ਸਾਹਮਣੇ

Tragic accident in Amritsar, car-motorcycle collision, 1 dead

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਆਜ਼ਾਦ ਨਗਰ ਇਲਾਕੇ ਵਿੱਚ ਅੱਜ ਸਵੇਰੇ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਣਕਾਰੀ ਮੁਤਾਬਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਹਾਦਸੇ ਦਾ ਸੀਸੀਟੀਵੀ ਵੀ ਸਾਹਮਣੇ ਆ ਗਿਆ ਹੈ, ਜੋ ਕਿ ਬਹੁਤ ਖਤਰਨਾਕ ਹੈ।