ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇਕ ਲੱਖ ਰੁਪਏ ਜਿੱਤੋ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ

Diwali Bonanza: Enrol for Ayushman Bharat Mukh Mantri Sehat Bima Yojana, win Rs 1 lakh

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇਕ ਲੱਖ ਰੁਪਏ ਤਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।

ਇਹ ਵੀ ਪੜ੍ਹੋ: ਡੇਢ ਮਹੀਨਾ ਪਹਿਲਾਂ ਆਸਟੇਲੀਆ ਗਏ ਪੰਜਾਬੀ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ: ਰਾਜ ਚੋਣ ਕਮਿਸ਼ਨ ਵਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇਕ ਹੋਰ ਪਹਿਲ ਹੈ। ਉਨ੍ਹਾਂ ਅੱਗੇ ਦਸਿਆ ਕਿ ਲਾਭਪਾਤਰੀ "ਆਯੁਸ਼ਮਾਨ ਐਪ" ਦੀ ਵਰਤੋਂ ਕਰਕੇ, "beneficiary.nha.gov.in" ਵੈਬਸਾਈਟ 'ਤੇ ਜਾ ਕੇ  ਜਾਂ ਅਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਅਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਇਹ ਵੀ ਪੜ੍ਹੋ: ਬਠਿੰਡਾ ’ਚ ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਾਰਵਾਈ, ਲਿਆ ਅਹਿਮ ਫ਼ੈਸਲਾ

ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿਚ ਹਰੇਕ ਪ੍ਰਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿਚ 44 ਲੱਖ ਤੋਂ ਵੱਧ ਪ੍ਰਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿਤੀ ਜਾ ਰਹੀ ਹੈ। ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪ੍ਰਵਾਰ ਸ਼ਾਮਲ ਹਨ।