Punjab News: ਗੁਰੂ ਤੇਗ ਬਹਾਦਰ ਸ਼ਹੀਦੀ ਦਿਵਸ 'ਤੇ ਰਾਸ਼ਟਰਪਤੀ ਅਤੇ PM ਨੂੰ ਦਿੱਤਾ ਜਾਵੇਗਾ ਸੱਦਾ, CM ਖੁਦ ਜਾਣਗੇ ਸੱਦਾ ਪੱਤਰ ਦੇਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: ਪੰਜਾਬ ਸਰਕਾਰ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਦੇਵੇਗੀ ਸੱਦਾ

President and PM to be invited on Guru Tegh Bahadur Martyrdom Day

Guru Tegh Bahadur Martyrdom Day: ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਪੁਰਬ ਵੱਡੇ ਪੱਧਰ 'ਤੇ ਮਨਾਏਗੀ। ਸਰਕਾਰ ਨੇ ਇਸ ਸਮਾਗਮ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਦੇਣ ਦੀਆਂ ਤਿਆਰੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਸੱਦਾ ਦੇਣ ਲਈ ਖ਼ੁਦ ਦਿੱਲੀ ਜਾਣਗੇ। ਗੁਆਂਢੀ ਸੂਬੇ ਹਰਿਆਣਾ ਸਮੇਤ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਵੀ ਸਮਾਰੋਹ ਵਿੱਚ  ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।

ਮੰਤਰੀਆਂ ਦੀ ਇੱਕ ਟੀਮ ਉਨ੍ਹਾਂ ਨੂੰ ਸੱਦਾ ਦੇਣ ਲਈ ਭੇਜੀ ਜਾਵੇਗੀ। ਇਸ ਮਕਸਦ ਲਈ ਸਾਰੇ ਮੰਤਰੀਆਂ ਦੀਆਂ ਡਿਊਟੀਆਂ ਨਿਰਧਾਰਤ ਕੀਤੀਆਂ ਗਈਆਂ ਹਨ।
ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਲਾਲਚੰਦ ਕਟਾਰੂਚੱਕ ਬੰਗਾਲ, ਅਸਾਮ ਅਤੇ ਓਡੀਸ਼ਾ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਲਈ ਜਾਣਗੇ।

ਜਦੋਂ ਕਿ ਅਮਨ ਅਰੋੜਾ ਅਤੇ ਤਰੁਣਪ੍ਰੀਤ ਸੌਂਧ ਦਿੱਲੀ, ਉੱਤਰ ਪ੍ਰਦੇਸ਼, ਗੁਜਰਾਤ ਅਤੇ ਉੱਤਰਾਖੰਡ ਜਾਣਗੇ। ਡਾ. ਬਲਬੀਰ ਸਿੰਘ ਅਤੇ ਹਰਦੀਪ ਸਿੰਘ ਮੁੰਡੀਆ ਛੱਤੀਸਗੜ੍ਹ ਅਤੇ ਝਾਰਖੰਡ ਦਾ ਦੌਰਾ ਕਰਨਗੇ। ਮੰਤਰੀ ਹਰਭਜਨ ਸਿੰਘ ਈਟੀਓ ਅਤੇ ਬਰਿੰਦਰ ਕੁਮਾਰ ਗੋਇਲ ਕੇਰਲ, ਕਰਨਾਟਕ, ਤਾਮਿਲਨਾਡੂ ਅਤੇ ਪੁਡੂਚੇਰੀ ਦਾ ਦੌਰਾ ਕਰਨਗੇ।

ਇਸੇ ਤਰ੍ਹਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ ਮਹਾਰਾਸ਼ਟਰ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦਾ ਦੌਰਾ ਕਰਨਗੇ। ਪੂਰੇ ਪ੍ਰੋਗਰਾਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ।