ਸਪੀਕਰ ਵੱਲੋਂ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਜਨਮ ਦਿਵਸ ‘ਤੇ ਸ਼ਰਧਾ ਦੇ ਫੁੱਲ ਭੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

“ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ”

Speaker pays tribute to great warrior Baba Banda Singh Bahadur on his birth anniversary

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 355ਵੇਂ ਜਨਮ ਦਿਵਸ ਮੌਕੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਦੇ ਨਾਲ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ, ਵਿਧਾਇਕ ਫੌਜਾ ਸਿੰਘ ਸਰਾਰੀ, ਸਕੱਤਰ ਪੰਜਾਬ ਵਿਧਾਨ ਸਭਾ ਰਾਮ ਲੋਕ ਖਟਾਨਾ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।

ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਇੱਕ ਮਹਾਨ ਯੋਧਾ ਸਨ, ਜਿਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਭਲਾਈ ਲਈ ਸਮਰਪਿਤ ਕਰ ਦਿੱਤਾ। ਬਾਬਾ ਬੰਦਾ ਸਿੰਘ ਬਹਾਦਰ ਜੀ ਪੰਜਾਬ ਵਿੱਚ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ, ਜਿਨ੍ਹਾਂ ਨੇ ਜ਼ਿਮੀਂਦਾਰੀ ਪ੍ਰਣਾਲੀ ਨੂੰ ਖਤਮ ਕੀਤਾ ਅਤੇ ਜ਼ਮੀਨ ਵਾਹੁਣ ਵਾਲਿਆਂ ਨੂੰ ਮਾਲਕੀ ਅਧਿਕਾਰ ਪ੍ਰਦਾਨ ਕੀਤੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀਆਂ ਯਾਦਾਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹਿਣਗੀਆਂ ਅਤੇ ਸਾਨੂੰ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣਾ ਚਾਹੀਦਾ ਹੈ।