ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਬਣਾਇਆ ਜਾਵੇਗਾ 'ਮਾਡਲ ਪਿੰਡ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹ ਅੱਜ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ...

ਕਰਤਾਰ ਸਿੰਘ ਸਰਾਭਾ

ਲੁਧਿਆਣਾ(ਪੀਟੀਆਈ): ਉਹ ਅੱਜ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਸੁਪਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈ। ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਥਾਵਾਂ ਨੂੰ ਵਧੀਆ ਤਰੀਕੇ ਨਾਲ ਵਿਕਸਤ ਅਤੇ ਸੰਭਾਲਿਆ ਜਾਵੇ। ਇਸੇ ਕੜੀ ਵਿੱਚ ਹੀ ਪਿੰਡ ਸਰਾਭਾ ਨੂੰ ‘ਮਾਡਲ ਪਿੰਡ’ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਅਗਸਤ ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਰੋਹ ਵਿੱਚ ਪਿੰਡ ਸਰਾਭਾ ਦੇ ਵਿਕਾਸ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ ਰਾਸ਼ੀ ਨਾਲ ਜਲਦ ਹੀ ਵਿਕਾਸ ਕਾਰਜ ਵੱਡੇ ਪੱਧਰ ‘ਤੇ ਸ਼ੁਰੂ ਕੀਤੇ ਜਾਣਗੇ।

ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ‘ਮਾਡਲ ਪਿੰਡ’ ਵਜੋਂ ਵਿਕਸਤ ਕਰੇਗੀ। ਜਿਸ ਲਈ ਪਿੰਡ ਦੀਆਂ ਜਾਇਜ਼ ਮੰਗਾਂ ਨੂੰ ਅਗਲੇ 2 ਮਹੀਨੇ ਵਿੱਚ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ। । ਇਸ ਮੌਕੇ ਉਨ੍ਹਾਂ ਅਖ਼ਤਿਆਰੀ ਖ਼ਾਤੇ ਵਿੱਚੋਂ ਵੀ ਪਿੰਡ ਦੇ ਵਿਕਾਸ ਲਈ 7 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ

ਕਿਹਾ ਕਿ ਇਹ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਲਾਸਾਨੀ ਸ਼ਹੀਦੀ ਕਰਕੇ ਹੀ ਅੱਜ ਅਸੀਂ ਆਜ਼ਾਦ ਦੇਸ਼ ਦੀਆਂ ਆਜ਼ਾਦ ਹਵਾਵਾਂ ਦਾ ਨਿੱਘਾ ਮਾਣ ਰਹੇ ਹਾਂ। ਉਨ੍ਹਾਂ ਪਿੰਡ ਸਰਾਭਾ ਦੀ ਧਰਤੀ ਨੂੰ ਨਮਸਕਾਰ ਕਰਦਿਆਂ ਐਲਾਨ ਕੀਤਾ ਕਿ ਸ਼ਹੀਦ ਦੇ ਜੱਦੀ ਪਿੰਡ ਦੀਆਂ ਮੰਗਾਂ ਨੂੰ ਦੋ ਮਹੀਨੇ ਵਿੱਚ ਪੂਰਾ ਕਰ ਦਿੱਤਾ ਜਾਵੇਗਾ ਤਾਂ ਜੋ ਇਸ ਪਿੰਡ ਨੂੰ ਨਮੂਨੇ ਦੇ ਪਿੰਡ ਵਜੋਂ ਜਾਣਿਆ ਜਾਵੇ। ਸਮਾਗਮ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਉਨ੍ਹਾਂ ਸੰਸਦ ਵਿਚ ਮਾਮਲਾ ਉਠਾਇਆ ਸੀ।

ਹੁਣ ਅਗਾਮੀ ਦਸੰਬਰ ਮਹੀਨੇ ਹੋਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਵੀ ਉਹ ਇਹ ਮੁੱਦਾ ਪੂਰੇ ਜ਼ੋਰ-ਸ਼ੋਰ ਨਾਲ ਉਠਾਉਣਗੇ। ਉਨ੍ਹਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਦੇਸ਼ ਦੇ ਕੌਮੀ ਸ਼ਹੀਦ ਕਰਾਰ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨ੍ਹਾਂ ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈ। ਇਸ ਮੌਕੇ ਉਨ੍ਹਾਂ ਨੇ ਵੀ ਆਪਣੇ ਅਖ਼ਤਿਆਰੀ ਕੋਟੇ ਵਿੱਚ 10 ਲੱਖ ਰੁਪਏ ਪਿੰਡ ਦੇ ਵਿਕਾਸ ਲਈ ਦੇਣ ਦਾ ਐਲਾਨ ਕੀਤਾ।