ਪੰਜਾਬ ਸਰਕਾਰ ਘਰ-ਘਰ ਰੁਜ਼ਗਾਰ ਦੇਣ ਲਈ ਵਚਨਬੱਧ : ਅਰੋੜਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਵਿਚ ਘਰ-ਘਰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ.......

Punjab Government committed to providing home-based employment: Arora

ਹੁਸ਼ਿਆਰਪੁਰ  : ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸੂਬੇ ਵਿਚ ਘਰ-ਘਰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵਚਨਬੱਧ ਹੈ। ਉਹ ਅੱਜ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਲਗਾਏ ਮੈਗਾ ਰੁਜ਼ਗਾਰ ਮੇਲੇ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੇਲੇ 'ਚ ਨੌਜਵਾਨਾਂ ਦੀ ਭਾਰੀ ਆਮਦ ਇਹ ਸਾਬਤ ਕਰਦੀ ਹੈ ਕਿ ਉਹ ਰੁਜ਼ਗਾਰ ਮੇਲਿਆਂ ਤੋਂ ਲਾਹਾ ਲੈ ਰਹੇ ਹਨ।  ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਉਦਯੋਗਾਂ ਨੂੰ ਪ੍ਰਫੁੱਲਤ ਕੀਤਾ ਜਾ ਰਿਹਾ ਹੈ ਤਾਕਿ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਬਿਜ਼ਨਸ ਫ਼ਸਟ ਪੋਰਟਲ ਉਦਯਗਿਕ ਖੇਤਰ ਨੂੰ ਮਜ਼ਬੂਤ ਕਰਨ ਲਈ ਚੁੱÎਕਿਆ ਸਰਕਾਰ ਦਾ ਇਕ ਨਿਵੇਕਲਾ ਉਪਰਾਲਾ ਹੈ। ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਅਤੇ ਵਿਧਾਇਕ ਡਾ. ਰਾਜ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇਣ ਲਈ ਰੁਜ਼ਗਾਰ ਮੇਲੇ ਲਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਕਿਹਾ ਕਿ ਮੇਲੇ ਵਿਚ ਕਰੀਬ 62 ਨਾਮੀ ਕੰਪਨੀਆਂ ਵਲੋਂ ਯੋਗ ਨੌਜਵਾਨਾਂ ਦੀ ਇੰਟਰਵਿਊ ਲਈ ਗਈ ਹੈ। ਯੋਗਤਾ ਮੁਤਾਬਕ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਗਈਆਂ ਹਨ। ਮੇਲੇ ਵਿਚ ਕਰੀਬ 4150 ਨੌਜਵਾਨਾਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਆਦੀਆ ਵੀ ਮੌਜੂਦ ਸਨ।