ਅੰਮ੍ਰਿਤਸਰ ਵਿੱਚ ਧੀ ਦੀ ਆਨਲਾਈਨ ਪੜ੍ਹਾਈ ਲਈ ਮੋਬਾਈਲ ਨੂੰ ਲੈ ਕੇ ਵਿਵਾਦ:ਪਤਨੀ ਦੇ ਮਾਰੀ ਗੋਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਬੇਟੀ ਸੰਦੀਪ ਕੌਰ (15) ਦੇ ਬਿਆਨਾਂ 'ਤੇ ਮੁਲਜ਼ਮ ਬਲਦੇਵ ਸਿੰਘ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ

crime pic.
ਅਜਨਾਲਾ

,

ਅੰਮ੍ਰਿਤਸਰ

:

ਅਜਨਾਲਾ,ਅੰਮ੍ਰਿਤਸਰ: ਲੋਪੋਕੇ ਅਧੀਨ ਪੈਂਦੇ ਪਿੰਡ ਗਗਰਮਲ ਵਿੱਚ ਇੱਕ ਵਿਅਕਤੀ ਨੇ ਇੱਕ ਮਾਮੂਲੀ ਝਗੜੇ ਵਿੱਚ ਸ਼ਨੀਵਾਰ ਦੇਰ ਰਾਤ ਆਪਣੀ ਪਤਨੀ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ। ਜੁਰਮ ਕਰਨ ਤੋਂ ਬਾਅਦ ਦੋਸ਼ੀ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਏ। ਪੁਲਿਸ ਨੇ ਬੇਟੀ ਸੰਦੀਪ ਕੌਰ (15) ਦੇ ਬਿਆਨਾਂ 'ਤੇ ਮੁਲਜ਼ਮ ਬਲਦੇਵ ਸਿੰਘ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ। ਇਸ ਦੌਰਾਨ ਥਾਣਾ ਇੰਚਾਰਜ ਸਬ-ਇੰਸਪੈਕਟਰ ਹਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਨੂੰ ਫੜਨ ਲਈ ਛਾਪੇ ਮਾਰੇ ਜਾ ਰਹੇ ਹਨ।