ਖੇਤੀ ਕਾਨੂੰਨਾਂ ਨੂੰ ਲੈ ਕੇ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ 54ਵੇਂ ਦਿਨ 'ਚ ਸ਼ਾਮਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ।

protest

ਜੰਡਿਆਲਾ ਗੁਰੂ- ਪੰਜਾਬ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਲੋਂ ਧਰਨਾ ਜਾਰੀ ਹੈ। ਇਸ ਦੇ ਚਲਦੇ ਹੁਣ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਵਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਧਰਨਾ ਲਾਇਆ ਗਿਆ ਹੈ। ਇਹ ਧਰਨਾ 54ਵੇਂ ਦਿਨ ਦਿਨ 'ਚ ਸ਼ਾਮਿਲ ਹੋ ਗਿਆ ਹੈ। ਦੱਸ ਦੇਈਏ ਕਿ ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। 

ਕੇਂਦਰੀ ਮੰਤਰੀਆਂ ਨਾਲ 13 ਨਵੰਬਰ ਨੂੰ ਗੱਲਬਾਤ ਤੋਂ ਬਾਅਦ, ਕਿਸਾਨ ਜਥੇਬੰਦੀਆਂ ਇੱਕ ਵਾਰ ਫਿਰ ਦਿੱਲੀ ਦਾ ਰੁਖ ਕਰਨਗੀਆਂ। 30 ਕਿਸਾਨ ਸੰਗਠਨਾਂ ਦਾ ਵਫ਼ਦ 21 ਨਵੰਬਰ ਨੂੰ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕਰੇਗਾ। ਕਿਸਾਨ ਇਸ ਮੁੱਦੇ 'ਤੇ 18 ਨਵੰਬਰ ਨੂੰ ਚੰਡੀਗੜ੍ਹ 'ਚ ਹੋਣ ਵਾਲੀ ਮੀਟਿੰਗ 'ਚ ਫੈਸਲਾ ਲੈਣਗੇ।