ਵੋਟਰ ਸੂਚੀ ਦੇ ਸੁਧਾਈ ਪ੍ਰੋਗਰਾਮ ਸਬੰਧੀ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਿਤੀ 21 ਅਤੇ 22 ਨਵੰਬਰ ਨੂੰ ਅਤੇ ਮਿਤੀ 5 ਅਤੇ 6 ਦਸੰਬਰ, 2020 ਨੂੰ ਸਮੂਹ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸਨ ਤੇ ਬੈਠਣਗੇ-ਧਾਲੀਵਾਲ

meeting picture

ਸੰਗਰੂਰ : ਭਾਰਤ ਚੋਣ ਕਮਿਸਨ ਵੱਲੋਂ ਯੋਗਤਾ ਮਿਤੀ 01 ਜਨਵਰੀ, 2021 ਦੇ ਆਧਾਰ ਤੇ ਵੋਟਰ ਸੂਚੀ ਦੇ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਸਥਾਨਕ ਜ਼ਿਲ੍ਰਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਕਮ ਵਧੀਕ ਜ਼ਿਲਾ ਚੋਣ ਅਫ਼ਸਰ ਸ੍ਰੀ ਅਨਮੋਲ ਸਿੰਘ ਧਾਲੀਵਾਲ ਨੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕਰਦਿਆਂ ਦਿੱਤੀ।

ਸ੍ਰੀ ਧਾਲੀਵਾਲ ਨੇ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਅਤਿਅੰਤ ਮਹੱਤਵਪੂਰਨ ਅਤੇ ਸਮਾਂ ਬੱਧ ਕੰਮ ਵਿੱਚ ਸਹਿਯੋਗ ਦੇਣ। ਇਸ ਮੌਕੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦਾ ਇਕ ਇਕ ਸੈੱਟ  ਤੇ ਸੀ.ਡੀ ਮੁਹੱਈਆ ਗਈ। ਇਸ ਮੌਕੇ ਇੰਦਰਪਾਲ ਸਿੰਘ ਸੀ.ਪੀ.ਆਈ. (ਐਮ) ਰਣਦੀਪ ਸਿੰਘ ਬੀ.ਜੇ.ਪੀ.,ਪਵਨ ਗਰਗ ਬੀ.ਜੇ.ਪੀ.,ਹਰਪ੍ਰੀਤ ਸਿੰਘ,ਆਪ,ਅਮਰੀਕਸਿੰਘ ਬੀ. ਐਸ. ਪੀ,ਸ਼ੇਰ ਸਿੰਘ ਬਾਲੇਵਾਲ,ਸ੍ਰੋ.ਅ.ਦ. (ਬ) ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਵੀ ਹਾਜ਼ਰ ਸਨ।