ਕਿਸਾਨ ਮੋਰਚੇ ਦੇ 47 ਵੇ ਦਿਨ ਕਰਤਾਰ ਸਰਾਭੇ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਤੋਂ ਸੇਧ ਲੈ ਕੇ ਦਿੱਲੀ ਮੋਰਚੇ ਨੂੰ ਫਤਿਹ ਕਰਨ ਦਾ ਸੰਕਲਪ ਲਿਆ ਗਿਆ

farmer protest

ਸੰਗਰੂਰ :ਸੰਗਰੂਰ ਰੇਲਵੇ ਸਟੇਸ਼ਨ ਤੇ ਖੇਤੀ ਬਿੱਲਾਂ ਖ਼ਿਲਾਫ਼ ਚੱਲ ਰਹੇ ਮੋਰਚੇ ਵਿਚ ਅੱਜ ਗ਼ਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਤੇ  ਉਨ੍ਹਾਂ ਦੇ ਜੀਵਨ ਬਾਰੇ ਚਾਨਣਾ ਪਾਇਆ ਅਤੇ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਉਨ੍ਹਾਂ ਤੋਂ ਸੇਧ ਲੈ ਕੇ ਦਿੱਲੀ ਮੋਰਚੇ ਨੂੰ ਫਤਿਹ ਕਰਨ ਦਾ  ਸੰਕਲਪ ਲਿਆ ਗਿਆ । ਅੱਜ ਦੇ ਰੋਸ ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ, ਬੀਕੇਯੂ ਰਾਜੇਵਾਲ ਦੇ ਸੂਬਾ ਸਕੱਤਰ ਨਰੰਜਣ ਸਿੰਘ ਦੋਹਲਾ, ਕੁੱਲ ਹਿੰਦ ਕਿਸਾਨ ਸਭਾ  ਪੰਜਾਬ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ, ਬੀਕੇਯੂ ਡਕੌਂਦਾ ਦੇ

ਆਗੂ ਸੰਤਰਾਮ ਛਾਜਲੀ, ਬੀਕੇਯੂ ਕਾਦੀਆਂ ਦੇ ਆਗੂ ਤਰਨਜੀਤ  ਪਾਲ ਸਿੰਘ ਸੰਧੂ, ਕੁੱਲ ਹਿੰਦ ਕਿਸਾਨ ਫੈੱਡਰੇਸ਼ਨ ਦੇ ਆਗੂ ਮੰਗਤ ਰਾਮ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਅਜੈ ਭਵਨ ਦੇ ਆਗੂ ਨਿਰਮਲ ਸਿੰਘ ਬਟੜਿਆਣਾ, ਬੀਕੇਯੂ ਸਿੱਧੂਪੁਰ ਦੇ  ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗਡ਼੍ਹ ਭਾਦਸੋਂ, ਨੇ ਕਿਹਾ ਕਿ ਜਿਸ ਤਰ੍ਹਾਂ ਅੰਗਰੇਜ਼ਾਂ ਦੀ ਗੁਲਾਮੀ ਤੋਂ ਸਾਡੇ ਦੇਸ਼ ਨੂੰ ਆਜ਼ਾਦ ਕਰਾਉਣ ਲਈ  ਗ਼ਦਰੀ ਬਾਬਿਆਂ ਅਤੇ ਕਰਤਾਰ ਸਿੰਘ ਸਰਾਭੇ ਵਰਗੇ ਸੂਰਮਿਆਂ ਨੇ ਕੁਰਬਾਨੀਆਂ ਦੇ ਕੇ ਸਾਡੀ ਧਰਤੀ ਤੋਂ ਵਿਦੇਸ਼ੀ ਹਾਕਮਾਂ ਨੂੰ ਭਜਾਇਆ